13.6 C
Toronto
Tuesday, September 22, 2026
spot_img
Homeਪੰਜਾਬਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀਪੰਜਾਬ ਦੇ ਕਿਸਾਨਾਂ ਨੂੰ ਹੋੇਵੇਗਾ ਫਾਇਦਾ
ਚੰਡੀਗੜ੍ਹ/ਬਿਊਰੋ ਨਿਊਜ਼
ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ। ਇਨ੍ਹਾਂ ਦਰਿਆਵਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ਲਈ ਕੇਂਦਰੀ ਪ੍ਰਾਜੈਕਟ ਸ਼ੁਰੂ ਹੋਣ ਵਾਲਾ ਹੈ। ਕੇਂਦਰ ਸਰਕਾਰ ਨੇ ਦਰਿਆਵਾਂ ਦੇ ਪਾਣੀ ਨੂੰ ਬੰਨ੍ਹਣ ਲਈ ਕੇਂਦਰੀ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ ਹੁਸੈਨੀਵਾਲਾ ਹੈੱਡਵਰਕਸ ਦੇ ਗੇਟਾਂ ਦੀ ਮੁਰੰਮਤ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਨਵੰਬਰ 2016 ਨੂੰ ਬਠਿੰਡਾ ਦੌਰੇ ਮੌਕੇ ਐਲਾਨ ਕੀਤਾ ਸੀ ਕਿ ਦਰਿਆਵਾਂ ਦਾ ਪਾਣੀ ਪਾਕਿਸਤਾਨ ਨਹੀਂ ਜਾਣ ਦਿਆਂਗੇ। ਹੁਣ ਇਨ੍ਹਾਂ ਦਰਿਆਵਾਂ ‘ਤੇ ਬੰਨ ਮਾਰਨ ਨਾਲ ਇਸ ਦਾ ਫਾਇਦਾ ਪੰਜਾਬ ਦੇ ਕਿਸਾਨਾਂ ਨੂੰ ਹੋਵੇਗਾ।

RELATED ARTICLES
POPULAR POSTS