ਬੁਖਾਰੀ ਕਸ਼ਮੀਰ ‘ਚ ਅਮਨ ਸ਼ਾਂਤੀ ਕਾਇਮ ਕਰਵਾਉਣ ਲਈ ਰਹਿੰਦੇ ਸਨ ਸਰਗਰਮ
ਸ੍ਰੀਨਗਰ/ਬਿਊਰੋ ਨਿਊਜ਼
ਸੀਨੀਅਰ ਪੱਤਰਕਾਰ ਤੇ ‘ਰਾਈਜ਼ਿੰਗ ਕਸ਼ਮੀਰ’ ਦੇ ਸੰਪਾਦਕ ਸ਼ੁਜਾਤ ਬੁਖ਼ਾਰੀ ਤੇ ਉਨ੍ਹਾਂ ਦੇ ਦੋ ਨਿੱਜੀ ਸੁਰੱਖਿਆ ਗਾਰਡਾਂ ਦਾ ਸ੍ਰੀਨਗਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਬੁਖਾਰੀ ਕਿਸੇ ਇਫ਼ਤਾਰ ਦਾਅਵਤ ਵਿੱਚ ਸ਼ਾਮਲ ਹੋਣ ਲਈ ਲਾਲ ਚੌਕ ਵਿਚਲੇ ਪ੍ਰੈਸ ਐਨਕਲੇਵ ਸਥਿਤ ਆਪਣੇ ਦਫ਼ਤਰ ਵਿਚੋਂ ਨਿਕਲੇ ਹੀ ਸਨ ਕਿ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਹਮਲੇ ਵਿਚ ਉਨ੍ਹਾਂ ਦੇ ਨਿੱਜੀ ਸੁਰੱਖਿਆ ਗਾਰਡ ਦੀ ਵੀ ਮੌਤ ਹੋ ਗਈ ਜਦਕਿ ਇਕ ਹੋਰ ਪੁਲਿਸ ਕਰਮੀ ਤੇ ਇਕ ਸਿਵਲੀਅਨ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਇੱਕ ਪੀਐਸਓ ਦੀ ਇਲਾਜ ਦੌਰਾਨ ਮੌਤ ਹੋ ਗਈ। ਬੁਖਾਰੀ ਨੇ ਪਹਿਲਾਂ ‘ਦਿ ਹਿੰਦੂ’ ਅਖਬਾਰ ਨਾਲ ਵੀ ਕੰਮ ਕੀਤਾ ਸੀ ਤੇ ਉਨ੍ਹਾਂ ਕਸ਼ਮੀਰ ਵਾਦੀ ਵਿੱਚ ਅਮਨ ਲਈ ਕਈ ਕਾਨਫਰੰਸਾਂ ਕਰਾਉਣ ਵਿਚ ਮੋਹਰੀ ਭੂਮਿਕਾ ਨਿਭਾਈ ਸੀ। ਇਸ ਦੌਰਾਨ ਬਾਂਦੀਪੁਰਾ ਜ਼ਿਲ੍ਹੇ ਵਿੱਚ ਹੋਏ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ ਅਤੇ ਇਕ ਫ਼ੌਜੀ ਜਵਾਨ ਵੀ ਸ਼ਹੀਦ ਹੋ ਗਿਆ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …