ਕਿਹਾ, ਆਪਣੇ ਮੰਤਰੀ ਦੇ ਕਾਰਜਕਾਲ ਦੌਰਾਨ ਹਰ ਸਾਲ ਪੰਜ ਲੱਖ ਰੁਪਏ ਵਾਤਾਵਰਣ ਨੂੰ ਵਧੀਆ ਬਣਾਉਣ ਲਈ ਦਿਆਂਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਚੰਡੀਗੜ੍ਹ ਵਿਚ ਇਕ ਸਮਾਗਮ ਵਿਚ ਕਿਹਾ ਕਿ ਵਾਤਾਵਾਰਣ ਵਿਚ ਤਬਦੀਲੀ ਆਉਣ ਵਾਲੀਆਂ ਪੀੜੀਆਂ ‘ਤੇ ਬਹੁਤ ਮਾੜਾ ਅਸਰ ਪਾਵੇਗੀ। ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਾਨੂੰ ਅਜੋਕੇ ਸਮੇਂ ਵਿੱਚ ਹੀ ਵਾਤਾਵਰਣ ਪ੍ਰਣਾਲੀ ਨੂੰ ਵਿਗੜਨ ਤੋਂ ਬਚਾਉਣਾ ਪਵੇਗਾ। ਸਿੱਧੂ ਨੇ ਕਿਹਾ ਕਿ ਦੁਨੀਆ ਦੇ ਹਰੇਕ ਕੋਨੇ ਵਿੱਚ ਇਹ ਜਾਗਰੂਕਤਾ ਫੈਲਾਉਣ ਦੀ ਲੋੜ ਹੈ ਅਤੇ ਇਸ ਨੂੰ ਲੋਕਾਂ ਦੀ ਸਰਗਰਮ ਭਾਈਵਾਲੀ ਵਾਲੀ ਸਮੂਹਿਕ ਲਹਿਰ ਲਾਜ਼ਮੀ ਬਣਾਉਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਖੁਲਾਸਾ ਕੀਤਾ ਕਿ ਵਾਤਾਵਰਣਕ ਮਸਲਿਆਂ ਬਾਰੇ ਜਾਗਰੂਕਤਾ ਪੈਦਾ ਕਰ ਕੇ ਪੰਜਾਬ ਬਦਲ ਸਕਦਾ ਹੈ। ਇਸ ਮੌਕੇ ਸਿੱਧੂ ਨੇ ਆਪਣੇ ਮੰਤਰੀ ਦੇ ਕਾਰਜਕਾਲ ਦੌਰਾਨ ਹਰ ਸਾਲ ਪੰਜ ਲੱਖ ਰੁਪਏ ਵਾਤਾਵਰਣ ਨੂੰ ਵਧੀਆ ਬਣਾਉਣ ਲਈ ਦੇਣ ਦਾ ਐਲਾਨ ਕੀਤਾ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …