-2 C
Toronto
Monday, January 12, 2026
spot_img
Homeਭਾਰਤਪਰਵਾਸੀਆਂ ਲਈ ਹਫਤੇ 'ਚ ਵਿਆਹ ਦੀ ਰਜਿਸ਼ਟ੍ਰੇਸਨ ਜ਼ਰੂਰੀ

ਪਰਵਾਸੀਆਂ ਲਈ ਹਫਤੇ ‘ਚ ਵਿਆਹ ਦੀ ਰਜਿਸ਼ਟ੍ਰੇਸਨ ਜ਼ਰੂਰੀ

ਬਿਨਾ ਰਜਿਸ਼ਟ੍ਰੇਸ਼ਨ ਤੋਂ ਜਾਰੀ ਨਹੀਂ ਹੋਵੇਗਾ ਪਾਸਪੋਰਟ ਤੇ ਵੀਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪਰਵਾਸੀ ਭਾਰਤੀਆਂ ਵੱਲੋਂ ਵਿਆਹ ਦੇ ਨਾਂ ‘ਤੇ ਔਰਤਾਂ ਨਾਲ ਧੋਖਾਧੜੀ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਕਿਹਾ ਹੈ ਕਿ ਪਰਵਾਸੀਆਂ ਦੇ ਭਾਰਤ ਵਿੱਚ ਹੋਣ ਵਾਲੇ ਵਿਆਹਾਂ ਦੀ ਸੱਤ ਦਿਨਾਂ ਅੰਦਰ ਰਜਿਸਟਰੇਸ਼ਨ ਕਰਾਉਣਾ ਜ਼ਰੂਰੀ ਹੈ।
ਪਰਵਾਸੀ ਵਿਆਹਾਂ ਵਿੱਚ ਔਰਤਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਲੰਘੇ ਕੱਲ੍ਹ ਮੰਤਰੀਆਂ ਦੀ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਮੇਨਕਾ ਗਾਂਧੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਸ਼ਾਮਲ ਸਨ। ਮੀਟਿੰਗ ਵਿੱਚ ਸੱਤ ਦਿਨਾਂ ਦੇ ਅੰਦਰ ਵਿਆਹ ਦੀ ਰਜਿਸਟਰੇਸ਼ਨ ਜ਼ਰੂਰੀ ਕੀਤੇ ਜਾਣ ਦਾ ਫੈਸਲਾ ਲਿਆ ਗਿਆ। ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਪਰਵਾਸੀ ਵਿਆਹਾਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਬਿਹਤਰ ਤਰੀਕਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ।

RELATED ARTICLES
POPULAR POSTS