ਚੰਡੀਗੜ੍ਹ ‘ਚ ਅੱਜ ਵੀ ਹਵਾਈ ਉਡਾਣਾਂ ਹੋਈਆਂ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਧੂੜ ਦੀ ਚਾਦਰ ਆਸਮਾਨ ‘ਤੇ ਛਾਈ ਹੋਈ ਹੈ। ਜਿਸ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਰਾਜਸਥਾਨ ਤੋਂ ਆਈ ਇਸ ਧੂੜ ਕਾਰਨ ਲੋਕਾਂ ਨੂੰ ਗਲੇ ‘ਚ ਖਰਾਬੀ, ਅੱਖਾਂ ‘ਚ ਖਾਰਸ਼ ਅਤੇ ਸਾਹ ਲੈਣ ਵਿਚ ਮੁਸ਼ਕਲ ਪੇਸ਼ ਆ ਰਹੀ ਹੈ। ਇਸ ਧੂੜ ਦਾ ਅਸਰ ਆਵਾਜਾਈ ਉਤੇ ਵੀ ਪਿਆ ਹੈ। ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਸਮੇਤ ਇਸ ਧੂੜ ਦਾ ਅਸਰ ਪੂਰੇ ਉਤਰੀ ਵਿਚ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਜਾਂ ਭਲਕੇ ਮੀਂਹ ਪੈ ਸਕਦਾ ਹੈ ਤਾਂ ਇਹ ਧੂੜ ਸਾਫ ਹੋ ਜਾਵੇਗੀ।
ਇਸੇ ਦੌਰਾਨ ਚੰਡੀਗੜ੍ਹ ਏਅਰਪੋਰਟ ਦੇ ਪਬਲਿਕ ਰਿਲੇਸ਼ਨ ਅਫਸਰ ਦੀਪੇਸ਼ ਜੋਸ਼ੀ ਨੇ ਦੱਸਿਆ ਕਿ ਰਾਜਸਥਾਨ ਤੋਂ ਚੱਲੀ ਧੂੜ ਭਰੀ ਹਨ੍ਹੇਰੀ ਦਾ ਅਸਰ ਵਾਤਵਾਰਣ ‘ਤੇ ਪਿਆ ਹੈ। ਉਨ੍ਹਾਂ ਦੱਸਿਆ ਕਿ ਵਿਜ਼ੀਬਿਲਟੀ ਘੱਟ ਹੋਣ ਕਾਰਨ ਜਹਾਜ਼ ਉਡਾਇਆ ਨਹੀਂ ਜਾ ਸਕਦਾ। ਇਸ ਕਰਕੇ ਉਡਾਣਾਂ ਰੱਦ ਕਰਨੀਆਂ ਪੈ ਰਹੀਆਂ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …