ਸਿਸੋਦੀਆ ਤੇ ਸਿਤੇਂਦਰ ਜੈਨ ਦੀ ਸਿਹਤ ਵਿਗੜੀ, ਹਸਪਤਾਲ ਦਾਖਲ
ਨਵੀਂ ਦਿੱਲੀ/ਬਿਊਰੋ ਨਿਊਜ਼
ਆਈਏਐਸ ਅਫਸਰਾਂ ਦੀ ਹੜਤਾਲ ਖਤਮ ਕਰਵਾਉਣ ਦੀ ਮੰਗ ਨੂੰ ਲੈ ਕੇ ਉਪ ਰਾਜਪਾਲ ਦੇ ਦਫਤਰ ਵਿਚ ਧਰਨੇ ‘ਤੇ ਬੈਠੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਭਾਜਪਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਨੇ ਆਪਣੀ ਅਪੀਲ ਵਿਚ ਇਸ ਧਰਨੇ ਨੂੰ ਖਤਮ ਕਰਵਾਉਣ ਦੀ ਮੰਗ ਕੀਤੀ ਹੈ। ਇਸ ‘ਤੇ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਕਿਹਾ ਕਿ ਤੁਸੀਂ ਕਿਸੇ ਦੇ ਦਫਤਰ ਵਿਚ ਜਾ ਕੇ ਇਸ ਤਰ੍ਹਾਂ ਧਰਨਾ ਨਹੀਂ ਦੇ ਸਕਦੇ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਹੁਣ 22 ਜੂਨ ਨੂੰ ਹੋਣੀ ਹੈ। ਚੇਤੇ ਰਹੇ ਕਿ ਕੇਜਰੀਵਾਲ ਲੰਘੀ 11 ਜੂਨ ਨੂੰ ਉਪ ਰਾਜਪਾਲ ਅਨਿਲ ਬੈਜਲ ਨੂੰ ਮਿਲਣ ਪਹੁੰਚੇ ਸਨ, ਪਰ ਉਪ ਰਾਜਪਾਲ ਨੇ ਮਿਲਣ ਲਈ ਸਮਾਂ ਨਹੀਂ ਦਿੱਤਾ ਤਾਂ ਕੇਜਰੀਵਾਲ ਗੈਸਟ ਰੂਮ ਵਿਚ ਹੀ ਧਰਨੇ ‘ਤੇ ਬੈਠ ਗਏ ਸਨ। ਬਾਅਦ ਵਿਚ ਮੁਨੀਸ ਸਿਸੋਦੀਆ ਤੇ ਸਿਤੇਂਦਰ ਜੈਨ ਵੀ ਧਰਨੇ ਵਿਚ ਸ਼ਾਮਲ ਹੋ ਗਏ ਸਨ। ਹੁਣ ਧਰਨੇ ‘ਤੇ ਬੈਠੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਿਤੇਂਦਰ ਜੈਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …