ਬੱਚਿਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੀ ਗਈ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸਾਲ 2018-19 ਵਿੱਚ ਰਾਜ ਦੇ 2800 ਸਰਕਾਰੀ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਮੰਤਵ ਸਿੱਖਣ ਪ੍ਰਕਿਰਿਆ ਨੂੰ ਸੁਖਾਲਾ ਤੇ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣਾ ਹੈ। ਸਮਾਰਟ ਸਕੂਲ ਮੁਹਿੰਮ ਤਹਿਤ 64 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਹਜ਼ਾਰ ਪ੍ਰਾਇਮਰੀ ਤੇ 1800 ਸੈਕੰਡਰੀ ਸਕੂਲਾਂ ਨੂੰ ਲੈਪਟਾਪ, ਮਲਟੀਮੀਡੀਆ ਪ੍ਰਾਜੈਕਟਰਾਂ ਤੇ ਉੱਚ ਰਫ਼ਤਾਰ ਵਾਲੇ ਇੰਟਰਨੈੱਟ ਨਾਲ ਲੈਸ ਕੀਤਾ ਜਾਵੇਗਾ। ਇਹ ਸਮਾਰਟ ਸਕੂਲ ਪ੍ਰੋਗਰਾਮ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਪ੍ਰਵਾਨ ਕੀਤੇ 900 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਹਿੱਸਾ ਹੈ।
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਸ਼ਾਂਤ ਗੋਇਲ ਨੇ ਦੱਸਿਆ ਕਿ ਬੱਚਿਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਤੇ ਸਿੱਖਣ ਪ੍ਰਕਿਰਿਆ ਨੂੰ ਰੌਚਕ ਬਣਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।
Check Also
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ
ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।