ਕਿਹਾ, ਇਹ ਸਿਰਫ ਵਿਦੇਸ਼ ਦੇ ਲੋਕਾਂ ਦੀ ਕਲਪਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 ‘ਤੇ ਦਿੱਤੇ ਬਿਆਨ ਸਬੰਧੀ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਪੰਜਾਬ ਵਿਚ ਕੋਈ ਰੈਫਰੈਡੰਮ ਨਹੀਂ ਹੋਵੇਗਾ। ਕੈਪਟਨ ਨੇ ਕਿਹਾ ਕਿ ਅਸੀਂ ਪੰਜਾਬ ਵਿਚ ਸ਼ਾਂਤੀ ਚਾਹੁੰਦੇ ਹਾਂ, ਸ਼ਾਂਤੀ ਦਾ ਮਤਲਬ ਸਥਿਰਤਾ, ਸ਼ਾਂਤੀ ਦਾ ਮਤਲਬ ਹਰ ਚੀਜ਼ ਆਮ ਵਾਂਗ ਹੋਣੀ ਚਾਹੀਦੀ ਹੈ।
ਚੇਤੇ ਰਹੇ ਕਿ ਪਿਛਲੇ ਦਿਨੀਂ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਉਹ ਰੈਫਰੰਡਮ 2020 ਦਾ ਸਮਰਥਨ ਕਰਦੇ ਹਨ ਕਿਉਂਕਿ ਉਹ ਅੱਤ ਦਾ ਸੰਤਾਪ ਹੰਢਾ ਚੁੱਕੇ ਸਿੱਖਾਂ ਵੱਲੋਂ ਆਪਣੇ ਹੱਕ ਮੰਗਣ ਦਾ ਇੱਕ ਜ਼ਰੀਆ ਹੈ। ਦੂਜੇ ਪਾਸੇ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਕੋਈ ਵੀ ਇਹ ਗੱਲ ਸਾਬਿਤ ਕਰ ਦੇਵੇ ਕਿ ਉਹ 2020 ਦੇ ਹੱਕ ਵਿੱਚ ਬੋਲੇ ਹਨ ਤਾਂ ਉਹ ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਹੀ ਨਹੀਂ ਸਗੋਂ ਸਿਆਸਤ ਛੱਡ ਦੇਣਗੇ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …