ਕਿਹਾ, ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਜ਼ਰੂਰ ਠੋਕਾਂਗਾ
ਫਿਰੋਜ਼ਪੁਰ/ਬਿਊਰੋ ਨਿਊਜ਼
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਪਾਰਟੀ ਦੇ ਵਿਧਾਇਕਾਂ ਦੇ ਗੁੱਸੇ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਨੇ ਗੈਰਕਾਨੂੰਨੀ ਉਸਾਰੀ ਖਿਲਾਫ ਡਟੇ ਰਹਿਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜ਼ਮੀਨ ਦੱਬਣ ਵਾਲਿਆਂ ‘ਤੇ ਕਾਰਵਾਈ ਹੋਏਗੀ। ਸਿੱਧੂ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚ ਪੈਸੇ ਜਮ੍ਹਾਂ ਕਰਵਾਏ ਬਿਨਾ ਕਲੋਨੀਆਂ ਦੇ ਨਾਂ ਰੱਖਣ ਵਾਲਿਆਂ ਨੂੰ ਪੰਜਾਬ ਸਰਕਾਰ ਕਰੜੇ ਹੱਥੀਂ ਲਵੇਗੀ। ਫ਼ਿਰੋਜ਼ਪੁਰ ‘ਚ ਸਿੱਧੂ ਨੇ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤ ਵਿੱਚ ਫੈਸਲਾ ਲੈਣਾ ਸਰਕਾਰ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੋ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਦਾ ਯਤਨ ਕਰੇਗਾ ਮੈਂ ਉਨ੍ਹਾਂ ਨੂੰ ਜ਼ਰੂਰ ਠੋਕਾਂਗਾ।
ਜ਼ਿਕਰਯੋਗ ਹੈ ਕਿ ਸਿੱਧੂ ਵੱਲੋਂ ਨਾਜ਼ਾਇਜ ਉਸਾਰੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਲੈ ਕੇ ਜਲੰਧਰ ਸ਼ਹਿਰ ਦੇ ਤਿੰਨ ਵਿਧਾਇਕ ਅਤੇ ਇਕ ਸੰਸਦ ਮੈਂਬਰ ਸਿੱਧੂ ਦੇ ਖਿਲਾਫ ਹੋ ਗਏ ਹਨ। ਇਨ੍ਹਾਂ ਵਿਚ ਰਜਿੰਦਰ ਬੇਰੀ, ਸੁਸ਼ੀਲ ਰਿੰਕੂ, ਬਾਵਾ ਹੈਨਰੀ ਤੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਸ਼ਾਮਲ ਹਨ। ਇਨ੍ਹਾਂ ਵਿਧਾਇਕਾਂ ਨੇ ਸਿੱਧੂ ਖਿਲਾਫ ਸ਼ਿਕਾਇਤ ਵੀ ਮੁੱਖ ਮੰਤਰੀ ਤੱਕ ਪਹੁੰਚਾ ਦਿੱਤੀ ਹੈ।
Check Also
ਪੰਜਾਬ ਦੇ 18 ਪੁਲਿਸ ਅਫ਼ਸਰਾਂ ਨੂੰ ਮਿਲੇਗਾ ਡੀਜੀਪੀ ਡਿਸਕ ਐਵਾਰਡ
ਐਵਾਰਡ ਹਾਸਲ ਕਰਨ ਵਾਲਿਆਂ ’ਚ ਤਿੰਨ ਆਈਪੀਐਸ ਅਤੇ 7 ਪੀਪੀਐਸ ਅਧਿਕਾਰੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : …