ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਕੀਤੀ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ 31000 ਕਰੋੜ ਰੁਪਏ ਦੇ ਕੇਂਦਰੀ ਅਨਾਜ ਭੰਡਾਰ ਲਈ ਖਰੀਦੇ ਅਨਾਜ ਦੇ ਮਾਮਲੇ ਵਿਚ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਪ੍ਰਧਾਨ ਮੰਤਰੀ ਕੋਲੋਂ ਨਿੱਜੀ ਤੌਰ ‘ਤੇ ਦਖ਼ਲ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਖਰੀਦ ਏਜੰਸੀਆਂ ਵਲੋਂ ਅਕਾਲੀ-ਭਾਜਪਾ ਸਰਕਾਰ ਸਮੇਂ ਕੇਂਦਰੀ ਅਨਾਜ ਭੰਡਾਰ ਲਈ ਖਰੀਦੇ ਗਏ ਕਣਕ, ਝੋਨੇ ਦੇ ਮਾਮਲੇ ਵਿਚ 31000 ਰੁਪਏ ਕਰੋੜ ਦਾ ਘਪਲਾ ਹੋਣ ਦੇ ਦੋਸ਼ ਲੱਗੇ ਹਨ ਪਰ ਬਾਅਦ ਵਿਚ ਇਸ ਨੂੰ ਕਰਜ਼ੇ ਵਿਚ ਬਦਲ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਕੋਲੋਂ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਕੇਂਦਰ ਸਰਕਾਰ ਕੋਲੋਂ ਵਿੱਤੀ ਸਹਾਇਤਾ ਦੀ ਮੰਗ ਵੀ ਕੀਤੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …