ਨਸ਼ਾ ਤਸਕਰੀ ਦੇ ਮਾਮਲੇ ‘ਚ ਅੰਮ੍ਰਿਤਸਰ ਦੀ ਜੇਲ੍ਹ ‘ਚ ਸੀ ਕੈਦ
ਅੰਮ੍ਰਿਤਸਰ/ਬਿਊਰੋ ਨਿਊਜ਼
ਨਸ਼ਾ ਤਸਕਰੀ ਵਿੱਚ ਫੜੀ ਗਈ ਨਸਰੀਨ ਅਖ਼ਤਰ ਨੂੰ ਅੱਜ 13 ਸਾਲ ਬਾਅਦ ਰਿਹਾਈ ਮਿਲ ਗਈ। ਨਸਰੀਨ ਨੂੰ ਅੱਜ ਅੰਮ੍ਰਿਤਸਰ ਸੈਂਟਰਲ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਉਸ ਨਾਲ ਛੇ ਹੋਰ ਕੈਦੀ ਵੀ ਪਾਕਿਸਤਾਨ ਭੇਜੇ ਗਏ ਜੋ ਪੰਜਾਬ ਤੇ ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਨਜ਼ਰਬੰਦ ਸਨ।
ਜ਼ਿਕਰਯੋਗ ਹੈ ਕਿ ਨਸਰੀਨ ਨੂੰ 2006 ਵਿੱਚ ਕਸਟਮ ਵਿਭਾਗ ਨੇ ਅਟਾਰੀ ਰੇਲਵੇ ਸਟੇਸ਼ਨ ਤੋਂ ਸਮਝੌਤਾ ਐਕਸਪ੍ਰੈੱਸ ਵਿਚੋਂ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਨਸ਼ਾ ਤਸਕਰੀ ਦੇ ਕੇਸ ‘ਚ ਨਸਰੀਨ ਨੂੰ ਦਸ ਸਾਲ ਦੀ ਸਜ਼ਾ ਹੋਈ ਸੀ ਪਰ ਕਾਨੂੰਨੀ ਅੜਚਨਾਂ ਦੇ ਕਾਰਨ ਉਸ ਨੂੰ ਤਿੰਨ ਸਾਲ ਹੋਰ ਜੇਲ੍ਹ ਵਿਚ ਕੱਟਣੇ ਪਏ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …