ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀ ਤਿੰਨ ਮੰਤਰੀਆਂ ਦਾ ਉਪ ਰਾਜਪਾਲ ਦੇ ਦਫਤਰ ਵਿਚ ਧਰਨਾ ਅੱਜ 9ਵੇਂ ਦਿਨ ਸਮਾਪਤ ਹੋ ਗਿਆ। ਉੋਪ ਰਾਜਪਾਲ ਅਨਿਲ ਬੈਜਲ ਵਲੋਂ ਕੇਜਰੀਵਾਲ ਅਤੇ ਸਾਥੀ ਮੰਤਰੀਆਂ ਨੂੰ ਮੀਟਿੰਗ ਲਈ ਬੁਲਾ ਲਿਆ ਗਿਆ। ਚੇਤੇ ਰਹੇ ਕਿ ਅਫਸਰਾਂ ਦੀ ਹੜਤਾਲ ਖਤਮ ਕਰਾਉਣ ਸਮੇਤ ਤਿੰਨ ਮੰਗਾਂ ਨੂੰ ਲੈ ਕੇ ਦਿੱਲੀ ਸਰਕਾਰ ਦੇ ਮੰਤਰੀ ਲੰਘੀ 11 ਜੂਨ ਤੋਂ ਧਰਨੇ ‘ਤੇ ਬੈਠੇ ਸਨ। ਇਸ ਧਰਨੇ ਦੌਰਾਨ ਮੁਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਦੀ ਸਿਹਤ ਵੀ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ ਸੀ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …