ਖਹਿਰਾ ਦਾ ਕਹਿਣਾ, ਅਜੇ ਤੱਕ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ
ਚੰਡੀਗੜ੍ਹ/ਬਿਊਰੋ ਨਿਊਜ਼
ਰੈਫਰੈਂਡਮ 2020 ਬਾਰੇ ਬਿਆਨ ਦੇ ਕੇ ਬੁਰੇ ਫਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੂੰ ਵਿਰੋਧੀ ਪਾਰਟੀਆਂ ਦੇ ਕਈ ਦਿਨਾਂ ਦੇ ਦਬਾਅ ਤੋਂ ਬਾਅਦ ਹੁਣ ਪਾਰਟੀ ਦੀ ਹਾਈ ਕਮਾਨ ਵਲੋਂ ਨੋਟਿਸ ਦਿੱਤਾ ਗਿਆ ਹੈ। ਇਸ ਨੋਟਿਸ ਰਾਹੀਂ ਹਾਈਕਮਾਨ ਨੇ ਖਹਿਰਾ ਦੇ ਬਿਆਨ ‘ਤੇ ਉਹਨਾਂ ਦਾ ਸਪਸ਼ਟੀਕਰਨ ਮੰਗਿਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ।
ਦੂਜੇ ਪਾਸੇ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਪਾਰਟੀ ਵੱਲੋਂ ਉਹਨਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ। ਜੇਕਰ ਉਹਨਾਂ ਨੂੰ ਕੋਈ ਨੋਟਿਸ ਮਿਲਦਾ ਤਾਂ ਉਸਦਾ ਜਵਾਬ ਆਪਣੇ ਹਿਸਾਬ ਨਾਲ ਜਰੂਰ ਦਿੰਦੇ। ਇਸ ਸਬੰਧੀ ਕੇਜਰੀਵਾਲ ਨੂੰ ਮਿਲਣ ਲਈ ਖਹਿਰਾ ਦਿੱਲੀ ਵੀ ਪਹੁੰਚ ਗਏ ਹਨ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …