ਰਾਜਿੰਦਰ ਕੌਰ ਭੱਠਲ, ਵੇਰਕਾ ਤੇ ਗਿਲਜੀਆਂ ਨੂੰ ਮਿਲ ਸਕਦੇ ਹਨ ਅਹਿਮ ਅਹੁਦੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੰਤਰੀ ਮੰਡਲ ਵਿਚ ਸਥਾਨ ਨਾ ਮਿਲਣ ਤੋਂ ਬਾਅਦ ਹੁਣ ਸੂਬੇ ਦੇ ਕਾਂਗਰਸੀ ਵਿਧਾਇਕਾਂ ਵਿਚ ਚੇਅਰਮੈਨ ਦਾ ਅਹੁਦਾ ਹਾਸਲ ਕਰਨ ਲਈ ਦੌੜ ਲੱਗੀ ਹੋਈ ਹੈ। ਭਾਵੇਂ ਇਸ ਬਾਰੇ ਹਾਈਕਮਾਨ ਤੇ ਮੁੱਖ ਮੰਤਰੀ ਵਲੋਂ ਅਜੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ ਪਰ ਇਸ ਦੇ ਬਾਵਜੂਦ ਕਈ ਸੀਨੀਅਰ ਵਿਧਾਇਕ ਇਹ ਅਹੁਦਾ ਹਰ ਹੀਲੇ ਹਾਸਲ ਕਰਨ ਲਈ ਹਾਈਕਮਾਨ ਤੱਕ ਪਹੁੰਚ ਵੀ ਕਰ ਰਹੇ ਹਨ। ਕੁਝ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੱਕ ਵੀ ਪਹੁੰਚ ਕੀਤੀ ਹੈ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਸਟੇਟ ਪਲਾਨਿੰਗ ਬੋਰਡ ਦਾ ਉਪ-ਚੇਅਰਮੈਨ ਲਾਏ ਜਾਣ ਦੀ ਚਰਚਾ ਹੈ। ਜਦਕਿ ਡਾ. ਰਾਜਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਵੀ ਅਹਿਮ ਅਹੁਦੇ ਦਿੱਤੇ ਜਾ ਸਕਦੇ ਹਨ। ਗੁਰਕੀਰਤ ਸਿੰਘ ਕੋਟਲੀ ਨੂੰ ਪਾਰਟੀ ਹਾਈਕਮਾਨ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਦਾ ਪਾਰਟੀ ਇੰਚਾਰਜ ਲਾ ਚੁੱਕੀ ਹੈ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …