ਕਿਹਾ, ਜੰਮੂ ਕਸ਼ਮੀਰ ਵਿਚ ਤਾਕਤ ਦੀ ਰਾਜਨੀਤੀ ਨਹੀਂ ਚੱਲ ਸਕਦੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਵਿਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪ੍ਰੈੱਸ ਕਾਨਫਰੰਸ ਵਿਚ ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਜਪਾ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਹੈਰਾਨੀ ਨਹੀਂ ਹੋਈ। ਸਾਲ 2014 ਵਿਚ ਹੋਈਆਂ ਚੋਣਾਂ ‘ਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਬਹੁਮਤ ਨਹੀਂ ਮਿਲਿਆ ਸੀ। ਅਸੀਂ ਕਈ ਮਹੀਨੇ ਸੋਚ-ਵਿਚਾਰ ਕਰਨ ਤੋਂ ਬਾਅਦ ਭਾਜਪਾ ਨਾਲ ਗਠਜੋੜ ਕੀਤਾ। ਇਹ ਗਠਜੋੜ ਸੱਤਾ ਲਈ ਨਹੀਂ ਬਲਕਿ ਵੱਡੇ ਮਕਸਦ ਲਈ ਕੀਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਜਨਤਾ ਦੀ ਮਰਜ਼ੀ ਦੇ ਵਿਰੁੱਧ ਭਾਜਪਾ ਨਾਲ ਮਿਲ ਕੇ ਸੂਬੇ ਵਿਚ ਸਰਕਾਰ ਬਣਾਈ। ਮਹਿਬੂਬਾ ਮੁਫਤੀ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਤਾਕਤ ਦੀ ਰਾਜਨੀਤੀ ਨਹੀਂ ਚੱਲ ਸਕਦੀ, ਜਦੋਂਕਿ ਭਾਜਪਾ ਉੱਥੇ ਸਖ਼ਤੀ ਅਪਣਾਉਣਾ ਚਾਹੁੰਦੀ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …