Breaking News
Home / ਭਾਰਤ / ਜੰਮੂ ਕਸ਼ਮੀਰ ‘ਚ ਪੀਡੀਪੀ – ਭਾਜਪਾ ਗਠਜੋੜ ਟੁੱਟਿਆ

ਜੰਮੂ ਕਸ਼ਮੀਰ ‘ਚ ਪੀਡੀਪੀ – ਭਾਜਪਾ ਗਠਜੋੜ ਟੁੱਟਿਆ

ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੇ ਜੰਮੂ ਕਸ਼ਮੀਰ ਵਿਚ ਪੀਪਲਜ਼ ਡੈਮੋਕਰੇਟਿਕ ਪਾਰਟੀ ਨਾਲੋਂ ਗਠਜੋੜ ਤੋੜ ਕੇ ਮਹਿਬੂਬਾ ਮੁਫਤੀ ਸਰਕਾਰ ਕੋਲੋਂ ਸਮਰਥਨ ਵਾਪਸ ਲੈ ਲਿਆ ਹੈ। ਭਾਜਪਾ ਦੇ ਸਾਰੇ ਮੰਤਰੀਆਂ ਨੇ ਵੀ ਅੱਜ ਅਸਤੀਫੇ ਦਿੱਤੇ ਅਤੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀ ਅਸਤੀਫਾ ਦੇ ਦਿੱਤਾ ਹੈ। ਭਾਜਪਾ ਅਤੇ ਪੀਡੀਪੀ ਵਿਚਕਾਰ ਤਿੰਨ ਸਾਲ ਪਹਿਲਾਂ ਗਠਜੋੜ ਹੋਇਆ ਸੀ। ਉਧਰ ਹੁਣ ਕਾਂਗਰਸ ਅਤੇ ਪੀਡੀਪੀ ਨੇ ਕਿਸੇ ਤਰ੍ਹਾਂ ਦੇ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਜੰਮੂ ਕਸ਼ਮੀਰ ਵਿਚ ਰਾਜਪਾਲ ਸ਼ਾਸਨ ਲਾਗੂ ਹੋਣ ਦੇ ਅਸਾਰ ਜ਼ਿਆਦਾ ਬਣ ਗਏ ਹਨ।
ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਘਾਟੀ ਵਿਚ ਅੱਤਵਾਦ, ਕੱਟੜਵਾਦ ਅਤੇ ਹਿੰਸਾ ਦੀਆਂ ਘਟਨਾਵਾਂ ਵਧੀਆਂ ਹਨ। ਅਜਿਹੇ ਮਾਹੌਲ ਵਿਚ ਸਰਕਾਰ ‘ਚ ਰਹਿਣਾ ਮੁਸ਼ਕਲ ਸੀ। ਰਮਜਾਨ ਦੌਰਾਨ ਕੇਂਦਰ ਸਰਕਾਰ ਨੇ ਸ਼ਾਂਤੀ ਲਈ ਸਾਰੇ ਅਪਰੇਸ਼ਨ ਰੋਕ ਦਿੱਤੇ, ਪਰ ਸ਼ਾਂਤੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਸਰਕਾਰ ਵਿਚ ਭੇਦਭਾਵ ਦੇ ਕਾਰਨ ਵੀ ਅਸੀਂ ਗਠਜੋੜ ਵਿਚ ਰਹਿ ਨਹੀਂ ਸਕਦੇ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …