ਕਿਹਾ, 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਮੋਦੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਚਰਚਾ ਕੀਤੀ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਤੈਅ ਕੀਤਾ ਹੈ ਕਿ 2022 ਤੱਕ ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਦੇ ਉਦੇਸ਼ ਨੂੰ ਲੈ ਕੇ ਅੱਗੇ ਵੱਧਣਾ ਹੈ। ਮੋਦੀ ਨੇ ਕਿਹਾ ਕਿ ਉਹ ਇਸ ਗੱਲ ‘ਤੇ ਧਿਆਨ ਦੇ ਰਹੇ ਹਨ ਕਿ ਕਿਸਾਨਾਂ ਨੂੰ ਪੈਦਾਵਾਰ ਦਾ ਸਹੀ ਮੁੱਲ ਮਿਲੇ ਅਤੇ ਫਸਲ ਪੈਦਾਵਾਰ ਵਿਚ ਘੱਟ ਨੁਕਸਾਨ ਹੋਵੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਦੇਸ਼ ਵਿਚ ਨਾ ਸਿਰਫ਼ ਅਨਾਜ, ਬਲਕਿ ਫਲਾਂ, ਸਬਜ਼ੀਆਂ ਅਤੇ ਦੁੱਧ ਦਾ ਵੀ ਰਿਕਾਰਡ ਪੱਧਰ ‘ਤੇ ਉਤਪਾਦਨ ਹੋ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਖਾਦ ਲਈ ਲੰਬੀਆਂ-ਲੰਬੀਆਂ ਲਾਈਨਾਂ ਲਾਉਣੀਆਂ ਪੈਂਦੀਆਂ ਸਨ ਪਰ ਹੁਣ ਕਿਸਾਨਾਂ ਨੂੰ ਆਸਾਨੀ ਨਾਲ ਖਾਦ ਮਿਲ ਰਹੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …