ਰਿਕਾਰਡ ਕਬਜ਼ੇ ‘ਚ ਲੈ ਕੇ ਕੀਤੀ ਜਾ ਰਹੀ ਹੈ ਜਾਂਚ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਚ ਅੱਜ ਵਿਜੀਲੈਂਸ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ। ਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ ਵਿਚ ਪਹੁੰਚ ਕੇ ਰਿਕਾਰਡ ਕਬਜ਼ੇ ‘ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਮੌਕੇ ‘ਤੇ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਸੀ। ਚੇਤੇ ਰਹੇ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੁਝ ਦਿਨ ਪਹਿਲਾਂ ਹੀ ਵੇਰਕਾ ਮਿਲਕ ਪਲਾਂਟ ਵਿਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਦੋਸ਼ ਲਾਉਂਦਿਆਂ ਸਟਿੰਗ ਆਪਰੇਸ਼ਨ ਕੀਤਾ ਸੀ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …