14.9 C
Toronto
Friday, April 17, 2026
spot_img
Homeਪੰਜਾਬਮਾਨਸਾ ਦੇ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ

ਮਾਨਸਾ ਦੇ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ

ਕੁਝ ਸਮਾਂ ਪਹਿਲਾਂ ਮ੍ਰਿਤਕ ਦੇ ਭਰਾ ਨੇ ਵੀ ਕਰਜ਼ੇ ਦੁਖੋਂ ਹੀ ਕੀਤੀ ਸੀ ਖੁਦਕੁਸ਼ੀ
ਮਾਨਸਾ/ਬਿਊਰੋ ਨਿਊਜ਼
ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਵਿੱਚ ਸਾਢੇ ਚਾਰ ਲੱਖ ਰੁਪਏ ਦਾ ਕਰਜ਼ਾ ਵਾਪਸ ਕਰਨ ਤੋਂ ਅਸਮਰਥ 27 ਸਾਲਾ ਨੌਜਵਾਨ ਕਿਸਾਨ ਪਰਦੀਪ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਕੁਝ ਸਮਾਂ ਪਹਿਲਾਂ ਪਰਦੀਪ ਦੇ ਵੱਡੇ ਭਰਾ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਸੀ। ਪਰਦੀਪ ਹੁਣ ਆਪਣੇ ਪਿੱਛੇ ‘ਕਰਜ਼ਈ ਮਾਂ’ ਨੂੰ ਛੱਡ ਗਿਆ ਹੈ।
ਪਰਦੀਪ ਸਿੰਘ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਸੀ ਤੇ ਘਰ ਦਾ ਗੁਜ਼ਾਰਾ ਵੀ ਮੁਸ਼ਕਲ ਨਾਲ ਚੱਲ ਰਿਹਾ ਸੀ। ਕਰਜ਼ਾ ਨਾ ਉਤਰਦਾ ਵੇਖ ਪਰਦੀਪ ਸਿੰਘ ਨੇ ਆਪਣੇ ਘਰ ਵਿੱਚ ਹੀ ਜ਼ਹਿਰੀਲੀ ਚੀਜ਼ ਨਿਗਲ਼ ਦੇ ਖ਼ੁਦਕੁਸ਼ੀ ਕਰ ਲਈ। ਉੱਧਰ ਕਿਸਾਨ ਆਗੂਆਂ ਨੇ ਸਰਕਾਰ ਕੋਲੋਂ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਕੁਝ ਹੱਦ ਤੱਕ ਕਰਜ਼ਾ ਵੀ ਮੁਆਫ ਕੀਤਾ ਗਿਆ ਹੈ, ਪਰ ਫਿਰ ਵੀ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ।

RELATED ARTICLES
POPULAR POSTS