ਜਲੰਧਰ ਦੇ ਮੇਅਰ ਨੂੰ 15 ਦਿਨ ਦਾ ਸਮਾਂ ਦਿੰਦਿਆਂ ਸਖਤ ਕਾਰਵਾਈ ਦੇ ਦਿੱਤੇ ਸੰਕੇਤ
ਚੰਡੀਗੜ੍ਹ/ਬਿਊਰੋ ਨਿਊਜ਼
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਾਜਾਇਜ਼ ਉਸਾਰੀਆਂ ਵਿਰੁੱਧ ਜਾਰੀ ਆਪਣੀ ਮੁਹਿੰਮ ਦੇ ਵਿਰੋਧ ਦੇ ਬਾਵਜੂਦ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਸਿੱਧੂ ਨੇ ਜਲੰਧਰ ਦੇ ਮੇਅਰ ਨੂੰ 15 ਦਿਨਾਂ ਦਾ ਸਮਾਂ ਦਿੰਦਿਆਂ ਅੱਗੇ ਸਖ਼ਤ ਕਾਰਵਾਈ ਦੇ ਸੰਕੇਤ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜਲੰਧਰ ਵਿੱਚ ਲੰਘੀ 14 ਜੂਨ ਨੂੰ ਨਵਜੋਤ ਸਿੱਧੂ ਦੇ ਹੁਕਮਾਂ ਅਧੀਨ ਨਾਜਾਇਜ਼ ਉਸਾਰੀਆਂ ਢਾਹੁਣ ਦੀ ਮੁਹਿੰਮ ਚੱਲੀ ਸੀ, ਜਿਸ ਨੂੰ ਉੱਥੋਂ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਰੋਕ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਦੇ ਕਈ ਵੱਡੇ ਆਗੂ ਸਿੱਧੂ ਦੇ ਵਿਰੁੱਧ ਹੋ ਗਏ ਸਨ। ਆਪਣੇ ਆਗੂਆਂ ਦੇ ਵਿਰੋਧ ਬਾਰੇ ਸਿੱਧੂ ਦਾ ਕਹਿਣਾ ਸੀ ਕਿ ਓਪੀ ਸੋਨੀ ਨੇ ਬਿਆਨ ਦੇ ਕੇ ਵਾਪਸ ਲੈ ਲਿਆ ਸੀ ਤੇ ਉਹ ਹੁਣ ਟ੍ਰੈਕ ‘ਤੇ ਆ ਗਏ ਹਨ। ਸੰਤੋਖ ਚੌਧਰੀ ਨੇ ਕਿਹਾ ਕਿ ਸਾਡੀ ਕੋਈ ਨਾਰਾਜ਼ਗੀ ਨਹੀਂ ਸੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …