ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ਬਾਦਲ ਨੂੰ ਘੜੀਸਿਆ ਚੋਣ ਕਮਿਸ਼ਨ ਮੂਹਰੇ
ਚੰਡੀਗੜ੍ਹ/ਬਿਊਰੋ ਨਿਊਜ਼
ਸੋਸ਼ਲਿਸਟ ਪਾਰਟੀ ਦੇ 11 ਮੈਂਬਰੀ ਵਫਦ ਨੇ ਪੰਜਾਬ ਦੇ ਚੋਣ ਅਫਸਰ ਨੂੰ ਮੰਗ ਪੱਤਰ ਦੇ ਕੇ ਅਕਾਲੀ ਦਲ (ਬਾਦਲ) ‘ਤੇ ਪੰਚਾਇਤੀ ਚੋਣਾਂ ਲੜਨ ਲਈ ਪਾਬੰਦੀ ਦੀ ਮੰਗ ਕੀਤੀ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਬਲਵੰਤ ਸਿੰਘ ਖੇੜਾ, ਉਪ ਪ੍ਰਧਾਨ ਹਰਿੰਦਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਚੋਣ ਅਫਸਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸੰਵਿਧਾਨ ਦੀ ਧਾਰਾ 243 ਤਹਿਤ 1993 ਵਿਚ ਪੰਜਾਬ ਰਾਜ ਚੋਣ ਕਮਿਸ਼ਨ ਸਥਾਪਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ 1920 ਵਿਚ ਧਾਰਮਿਕ ਪਾਰਟੀ ਵਜੋਂ ਹੋਂਦ ਵਿਚ ਆਇਆ ਤੇ 1989 ਵਿਚ ਝੂਠਾ ਹਲਫਨਾਮਾ ਦੇ ਕੇ ਭਾਰਤ ਦੇ ਚੋਣ ਕਮਿਸ਼ਨ ਕੋਲੋਂ ਮਾਨਤਾ ਲੈ ਲਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਲੀਡਰਸ਼ਿਪ ਨੇ ਚੋਣ ਕਮਿਸ਼ਨ ਨੂੰ ਝੂਠਾ ਹਲਫਨਾਮਾ ਦਿੱਤਾ ਹੈ ਕਿ ਅਕਾਲੀ ਦਲ ਇਕ ਧਰਮ ਨਿਰਪੱਖ ਹੈ, ਜਦੋਂ ਕਿ ਅਕਾਲੀ ਦਲ ਨੇ ਆਪਣੇ ਸੰਵਿਧਾਨ ਵਿਚ ਸੋਧ ਨਹੀਂ ਕੀਤੀ ਸੀ। ਉਨ੍ਹਾਂ ਰਾਜ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਰਣਜੀਤ ਸਿੰਘ ਬ੍ਰਹਮਪੁਰਾ ਤੇ ਦਲਜੀਤ ਸਿੰਘ ਚੀਮਾ ਖਿਲਾਫ ਅਦਾਲਤ ਵਿਚ ਪਹਿਲਾਂ ਹੀ ਜਾਅਲਸਾਜ਼ੀ ਦਾ ਮਾਮਲਾ ਵਿਚਾਰ ਅਧੀਨ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …