ਬਰੈਂਪਟਨ : ਖਾਲਸਾ ਕਮਿਊਨਿਟੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਕ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ। ਵਿਦਿਆਰਥੀਆਂ ਨੇ ਭਾਸ਼ਨ ਅਤੇ ਸ਼ਬਦ ਕੀਰਤਨ ਵਿੱਚ ਭਾਗ ਲਿਆ । ਕ੍ਰਾਂਤੀਕਾਰੀ ਸੋਚ ਨੂੰ ਮੁੱਖ ਰਖਦੇ ਹੋਏ ਗੁਰੁ ਜੀ ਨੇ ੇ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਰਕੇ ਇੱਕ ਅਮਰ, ਅਮੋਲਕ ਅਤੇ ਵਡਮੁੱਲਾ ਖਜਾਨਾ ਸਮੁੱਚੀ ਮਾਨਵਤਾ ਨੂੰ ਦਿੱਤਾ। ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਾਨੂੰ ਜੀਵਨ ਸੇਧ ਮਿਲਦੀ ਹੈ। ਇਸ ਵਿਸ਼ੇ ਨੂੰ ਮੁੱਖ ਰਖਦੇ ਹੋਏ ਕਲਾਸਾਂ ਵਿੱਚ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ । ਗੁਰੂ ਜੀ ਦੇ ਸੇਵਾ ਦੇ ਸੰਕਲਪ ਨੂੰ ਮੁੱਖ ਰੱਖਦੇ ਹੋਏ ਦੁਪਹਿਰ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਗਰੇਵਾਲ ਪਰਿਵਾਰ ਵੱਲੋਂ ਵਿਦਿਆਰਥੀਆਂ ਲਈ ਛਬੀਲ ਦੀ ਸੇਵਾ ਕੀਤੀ।
ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ
RELATED ARTICLES

