ਜੈਸਿੰਡਾ ਆਰਡਰਨ ਨੇ ਆਪਣੇ ਆਪ ਨੂੰ ਦੱਸਿਆ ਕਿਸਮਤ ਵਾਲੀ
ਆਕਲੈਂਡ/ਬਿਊਰੋ ਨਿਊਜ਼ : ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੇ ਘਰ ਧੀ ਨੇ ਜਨਮ ਲਿਆ ਹੈ ਜਿਸ ਦੀ ਪੁਸ਼ਟੀ ਉਹਨਾਂ ਨੇ ਆਪਣੀ ਨਵਜੰਮੀ ਧੀ ਨਾਲ ਫੋਟੋ ਸੋਸ਼ਲ ਮੀਡੀਆ ਉੱਤੇ ਸਾਂਝੀ ਕਰਕੇ ਕੀਤੀ ਹੈ। ਜ਼ਿਕਰਯੋਗ ਹੈ ਕਿ 37 ਸਾਲ ਜੈਸਿੰਡਾ ਆਰਡਰਨ ਜੋ ਅੱਜ ਸਵੇਰੇ ਹੀ ਆਕਲੈਂਡ ਸਿਟੀ ਹਸਪਤਾਲ ਵਿਚ ਜਣੇਪਾ ਕਰਵਾਉਣ ਲਈ ਦਾਖਲ ਹੋਈ ਸੀ ਜਿਸ ਤੋਂ ਬਾਅਦ ਸਾਮ ਕਰੀਬ 4:45 ਵਜੇ ਉਨ੍ਹਾਂ ਨੇ ਇਕ ਬੱਚੀ ਨੂੰ ਜਨਮ ਦਿੱਤਾ ਹੈ।ਜੈਸਿੰਡਾ ਆਰਡਰਨ ਨੇ ਧੀ ਨੂੰ ਜਨਮ ਦੇਣ ਤੋ ਬਾਅਦ ਜਿੱਥੇ ਆਪਣੇ ਆਪ ਨੂੰ ਕਿਸਮਤ ਵਾਲੀ ਕਿਹਾ ਉੱਥੇ ਹੀ ਉਨ੍ਹਾਂ ਸਮੂਹ ਹਸਪਤਾਲ ਸਟਾਫ਼ ਦਾ ਧੰਨਵਾਦ ਵੀ ਕੀਤਾ ਹੈ। ਧੀ ਨੂੰ ਜਨਮ ਦੇਣ ਤੋ ਬਾਅਦ ਨਿਊਜ਼ੀਲੈਂਡ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਵੀਨਸਟਨ ਪੀਟਰ ਵੱਲੋਂ ਵਧਾਈਆਂ ਦਿੱਤੀਆਂ ਗਈਆਂ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਬੇਨਜ਼ੀਰ ਭੁੱਟੋ ਨੇ 1990 ਵਿਚ ਪਾਕਿਸਤਾਨ ਦੀ ਪ੍ਰਧਾਨ ਮੰਤਰੀ ਹੁੰਦੇ ਹੋਏ ਬੇਟੀ ਨੂੰ ਜਨਮ ਦਿੱਤਾ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …