ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਜਿਮਨਾਸਟ ਬਣੀ
ਰੀਓ ਡੀ ਜਨੇਰੀਓ/ਬਿਊਰੋ ਨਿਊਜ਼
ਭਾਰਤ ਦੀ ਦੀਪਾ ਕਰਮਾਕਰ ਨੇ ਇਤਿਹਾਸ ਰਚ ਦਿੱਤਾ। ਉਹ ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਜਿਮਨਾਸਟ ਬਣ ਗਈ ਹੈ।
ਦੀਪਾ ਨੇ ਇੱਥੇ ਅੰਤਿਮ ਕੁਆਲੀਫਾਈਂਗ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰੀਓ ਦਾ ਟਿਕਟ ਕਟਾ ਲਿਆ। ਇਸ 22 ਸਾਲਾ ਜਿਮਨਾਸਟ ਨੇ ਕੁਲ 52.698 ਅੰਕ ਬਣਾ ਕੇ ਅਗਸਤ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਆਰਟਿਸਟਿਕ ਜਿਮਨਾਸਟਿਕ ਵਿੱਚ ਥਾਂ ਬਣਾਈ।
ਪਹਿਲੀ ਭਾਰਤੀ ਮਹਿਲਾ ਤੋਂ ਇਲਾਵਾ 52 ਸਾਲ ਦੇ ਲੰਬੇ ਖਲਾਅ ਤੋਂ ਬਾਅਦ ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਉਹ ਪਹਿਲੀ ਭਾਰਤੀ ਮਹਿਲਾ ਜਿਮਨਾਸਟ ਹੈ।ਭਾਰਤ ਨੂੰ ਆਜ਼ਾਦੀ ਮਿਲਣ ਬਾਅਦ 11 ਭਾਰਤੀ ਪੁਰਸ਼ ਜਿਮਨਾਸਟਾਂ ਨੇ ਓਲੰਪਿਕ ਵਿੱਚ ਹਿੱਸਾ ਲਿਆ ਸੀ। ਇਨ੍ਹਾਂ ਵਿੱਚੋਂ ਦੋ ਨੇ 1952 ਵਿੱਚ, ਤਿੰਨ ਨੇ 1956 ਵਿੱਚ ਅਤੇ ਛੇ ਨੇ 1964 ਵਿੱਚ ਹਿੱਸਾ ਲਿਆ ਸੀ। ਪਰ ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਉਹ ਪਹਿਲੀ ਭਾਰਤੀ ਮਹਿਲਾ ਜਿਮਨਾਸਟ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਪਾ ਕਰਮਾਕਰ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਹੈ।
Check Also
ਟੈਸਟ ਕ੍ਰਿਕਟ ਮੈਚ ’ਚ ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਨੂੰ ਹਰਾਇਆ
ਯਸ਼ਸਵੀ ਜੈਸਵਾਲ ਦਾ ਦੋਹਰਾ ਸੈਂਕੜਾ ਰਾਜਕੋਟ/ਬਿਊਰੋ ਨਿਊਜ਼ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਦੋਹਰੇ ਸੈਂਕੜੇ ਅਤੇ …