Breaking News
Home / ਦੁਨੀਆ / ਬਰਤਾਨੀਆ ਵਲੋਂ 25 ਮੁਲਕਾਂ ਦੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਢਿੱਲ

ਬਰਤਾਨੀਆ ਵਲੋਂ 25 ਮੁਲਕਾਂ ਦੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਢਿੱਲ

ਲੰਡਨ : ਬਰਤਾਨੀਆ ਸਰਕਾਰ ਨੇ ਮੁਲਕ ਦੀਆਂ ਯੂਨੀਵਰਸਿਟੀਆਂ ਵਿਚ ਵੀਜ਼ਾ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਬਣਾਈ ਨਵੀਂ ਸੂਚੀ ਵਿਚੋਂ ਭਾਰਤੀ ਵਿਦਿਆਰਥੀਆਂ ਨੂੰ ਵੱਖ ਕਰ ਦਿੱਤਾ ਹੈ। ਸਰਕਾਰ ਦੇ ਇਸ ਫ਼ੈਸਲੇ ਦੀ ਤਿੱਖੀ ਨੁਕਤਾਚੀਨੀ ਹੋ ਰਹੀ ਹੈ। ਮੁਲਕ ਦੀ ਇਮੀਗਰੇਸ਼ਨ ਨੀਤੀ ਵਿਚ ਬਦਲਾਅ ਨੂੰ ਸੰਸਦ ਵਿਚ ਪੇਸ਼ ਕੀਤਾ ਗਿਆ। ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਨੇ ਕਰੀਬੀ 25 ਮੁਲਕਾਂ ਦੇ ਵਿਦਿਆਰਥੀਆਂ ਲਈ ਟਿਅਰ-4 ਵੀਜ਼ਾ ਵਰਗ ਵਿਚ ਢਿੱਲ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿਚ ਅਮਰੀਕਾ, ਕੈਨੇਡਾ ਤੇ ਨਿਊਜ਼ੀਲੈਂਡ ਵਰਗੇ ਮੁਲਕ ਪਹਿਲਾਂ ਤੋਂ ਹੀ ਸ਼ਾਮਲ ਸਨ। ਹੁਣ ਚੀਨ, ਬਹਿਰੀਨ ਅਤੇ ਸਰਬੀਆ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਮੁਲਕਾਂ ਦੇ ਵਿਦਿਆਰਥੀਆਂ ਨੂੰ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ ਵਿਚ ਦਾਖ਼ਲੇ ਲਈ ਸਿੱਖਿਆ, ਵਿੱਤ ਤੇ ਅੰਗਰੇਜ਼ੀ ਭਾਸ਼ਾ ਜਿਹੇ ਮਾਪਦੰਡਾਂ ‘ਚੋਂ ਗੁਜ਼ਰਨਾ ਪਏਗਾ। ਇਹ ਬਦਲਾਅ 6 ਜੁਲਾਈ ਤੋਂ ਲਾਗੂ ਹੋਣਗੇ। ਇੰਮੀਗਰੇਸ਼ਨ ਨੀਤੀ ਵਿਚ ਬਦਲਾਅ ਦੀ ਤਜਵੀਜ਼: ਉਧਰ ਯੂਕੇ ਸਰਕਾਰ ਨੇ ਸੰਸਦ ‘ਚ ਇੰਮੀਗਰੇਸ਼ਨ ਨੀਤੀ ਵਿਚ ਬਦਲਾਅ ਦੀ ਤਜਵੀਜ਼ ਰੱਖੀ ਹੈ। ਇਸ ਤਹਿਤ ਭਾਰਤ ਵਰਗੇ ਮੁਲਕਾਂ ਤੋਂ ਮਾਹਿਰਾਂ ਨੂੰ ਮਿਲਦੇ ਸਖ਼ਤ ਵੀਜ਼ਾ ਕੋਟੇ ‘ਤੇ ਨਜ਼ਰਸਾਨੀ ਵੀ ਸ਼ਾਮਲ ਹੈ।

Check Also

ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ

ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ …