ਬੇਸਬਾਲ ਬੈਟਾਂ ਨਾਲ ਕੀਤੀ ਗਈ ਬੁਰੀ ਤਰ੍ਹਾਂ ਕੁੱਟਮਾਰ, ਪੁਲਿਸ ਕਰ ਰਹੀ ਜਾਂਚ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਹਾਲਟਨ ਸੀਮਾ ‘ਤੇ ਵਿੰਸਟਨ ਚਰਚਿਲ ਅਤੇ ਸਟੀਲਸ ‘ਤੇ ਹੋਏ ਇਕ ਝਗੜੇ ਵਿਚ ਤਿੰਨ ਵਿਅਕਤੀਆਂ ਦੀ ਬੁਰੀ ਤਰ੍ਹਾਂ ਨਾਲ ਮਾਰਕੁੱਟ ਕੀਤੀ ਗਈ। ਪੁਲਿਸ ਨੇ ਪੂਰੇ ਇਲਾਕੇ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਅਤੇ ਮਾਮਲੇ ਦੀ ਜਾਂਚ ਕੀਤੀ। ਨੇੜੇ-ਤੇੜੇ ਦੇ ਕਈ ਵਿਅਕਤੀਆਂ ਕੋਲੋਂ ਪੁੱਛਗਿੱਛ ਕਰਕੇ ਜਾਣਕਾਰੀ ਹਾਸਲ ਕੀਤੀ ਹੈ। ਇਸ ਘਟਨਾ ਵਿਚ ਇਕ ਵਿਅਕਤੀ ਦੀ ਹਾਲਤ ਕਾਫੀ ਜ਼ਿਆਦਾ ਨਾਜ਼ੁਕ ਹੈ ਅਤੇ ਦੋ ਹੋਰ ਵਿਅਕਤੀ ਵੀ ਗੰਭੀਰ ਜ਼ਖ਼ਮੀ ਹਨ। ਘਟਨਾ, 20 ਜੂਨ ਬੁੱਧਵਾਰ ਦੀ ਅੱਧੀ ਰਾਤ ਦੀ ਹੈ। ਹਾਲਟਨ ਰਿਜ਼ਨਲ ਪੁਲਿਸ ਨੇ ਜਾਂਚ ਵਿਚ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਲਗਾਇਆ ਹੈ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਹਮਲਾ ਜਾਣ ਬੁੱਝ ਕੇ ਕੀਤਾ ਗਿਆ ਅਤੇ ਪੂਰੀ ਤਰ੍ਹਾਂ ਨਾਲ ਸਾਜਿਸ਼ ਕੀਤੀ ਗਈ ਸੀ। ਹਮਲੇ ਵਿਚ ਕਈ ਵਾਹਨ ਵੀ ਵਰਤੇ ਗਏ ਅਤੇ ਦੋਵੇਂ ਪੱਖ ਇਕ ਦੂਜੇ ਨੂੰ ਜਾਣਦੇ ਸਨ। ਇਕ ਕਾਰ ਵਿਚ ਸਵਾਰ ਪੀੜਤਾਂ ਨੂੰ ਕਈ ਹਮਲਾਵਰਾਂ ਨੇ ਘਰ ਲਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਮਲੇ ਤੋਂ ਬਾਅਦ ਪੀੜਤ ਜੇਮਸ ਪੋਟਰ ਸੜਕ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਪੁਲਿਸ ਨੂੰ ਹਮਲੇ ਦੀ ਜਾਣਕਾਰੀ ਦਿੱਤੀ। ਇਕ ਜ਼ਖ਼ਮੀ ਨੂੰ ਟੋਰਾਂਟੋ ਟਰੋਮਾ ਸੈਂਟਰ ਵਿਚ ਗੰਭੀਰ ਹਾਲਤ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਤਿੰਨੋਂ ਪੀੜਤ ਬਰੈਂਪਟਨ ਏਰੀਆ ਦੇ ਹਨ ਅਤੇ ਉਨ੍ਹਾਂ ਦੀ ਉਮਰ 26 ਤੋਂ 30 ਸਾਲ ਦੇ ਵਿਚਕਾਰ ਹੈ। ਪੁਲਿਸ ਨੇ ਆਮ ਲੋਕਾਂ ਨੂੰ ਇਸ ਸਬੰਧ ਵਿਚ ਕੋਈ ਵੀ ਜਾਣਕਾਰੀ ਹੋਣ ‘ਤੇ 905-825-4747 ‘ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …