Breaking News
Home / ਭਾਰਤ / ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਕੀਤਾ ਸੰਬੋਧਨ

ਕਿਹਾ, 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਮੋਦੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਚਰਚਾ ਕੀਤੀ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਤੈਅ ਕੀਤਾ ਹੈ ਕਿ 2022 ਤੱਕ ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਦੇ ਉਦੇਸ਼ ਨੂੰ ਲੈ ਕੇ ਅੱਗੇ ਵੱਧਣਾ ਹੈ। ਮੋਦੀ ਨੇ ਕਿਹਾ ਕਿ ਉਹ ਇਸ ਗੱਲ ‘ਤੇ ਧਿਆਨ ਦੇ ਰਹੇ ਹਨ ਕਿ ਕਿਸਾਨਾਂ ਨੂੰ ਪੈਦਾਵਾਰ ਦਾ ਸਹੀ ਮੁੱਲ ਮਿਲੇ ਅਤੇ ਫਸਲ ਪੈਦਾਵਾਰ ਵਿਚ ਘੱਟ ਨੁਕਸਾਨ ਹੋਵੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਦੇਸ਼ ਵਿਚ ਨਾ ਸਿਰਫ਼ ਅਨਾਜ, ਬਲਕਿ ਫਲਾਂ, ਸਬਜ਼ੀਆਂ ਅਤੇ ਦੁੱਧ ਦਾ ਵੀ ਰਿਕਾਰਡ ਪੱਧਰ ‘ਤੇ ਉਤਪਾਦਨ ਹੋ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਖਾਦ ਲਈ ਲੰਬੀਆਂ-ਲੰਬੀਆਂ ਲਾਈਨਾਂ ਲਾਉਣੀਆਂ ਪੈਂਦੀਆਂ ਸਨ ਪਰ ਹੁਣ ਕਿਸਾਨਾਂ ਨੂੰ ਆਸਾਨੀ ਨਾਲ ਖਾਦ ਮਿਲ ਰਹੀ ਹੈ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …