ਰਾਮਦੇਵ ਨੇ 2 ਲੱਖ ਤੋਂ ਵੱਧ ਵਿਅਕਤੀਆਂ ਨਾਲ ਯੋਗ ਕਰਕੇ ਬਣਾਇਆ ਰਿਕਾਰਡ
ਨਵੀਂ ਦਿੱਲੀ : ਵੀਰਵਾਰ ਨੂੰ ਵਿਸ਼ਵ ਭਰ ਵਿਚ ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ 55 ਹਜ਼ਾਰ ਵਿਅਕਤੀਆਂ ਨਾਲ ਯੋਗ ਕੀਤਾ। ਯੋਗ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਯੋਗ ਜੋੜਨ ਦਾ ਕੰਮ ਕਰਦਾ ਹੈ। ਉਨ੍ਹਾਂ ਦੁਨੀਆ ਭਰ ਦੇ ਯੋਗ ਪ੍ਰੇਮੀਆਂ ਨੂੰ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਵਧਾਈ। ਦੂਜੇ ਪਾਸੇ ਰਾਜਸਥਾਨ ਦੇ ਕੋਟਾ ਵਿਚ ਰਾਮਦੇਵ ਨੇ 2 ਲੱਖ ਤੋਂ ਵੱਧ ਵਿਅਕਤੀਆਂ ਨਾਲ ਯੋਗ ਕਰਕੇ ਵਿਸ਼ਵ ਰਿਕਾਰਡ ਬਣਾਇਆ। ਇਸੇ ਦੌਰਾਨ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਪੂਰੇ ਭਾਰਤ ਵਿਚ ਯੋਗ ਦਿਵਸ ਅਭਿਆਸ ਕੈਂਪਾਂ ਦਾ ਆਯੋਜਨ ਕੀਤਾ ਗਿਆ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …