Breaking News
Home / ਭਾਰਤ / ਐਨ ਆਰ ਆਈਜ਼ ਲਈ ਹਫ਼ਤੇ ‘ਚ ਵਿਆਹ ਰਜਿਸਟ੍ਰੇਸ਼ਨ ਲਾਜ਼ਮੀ

ਐਨ ਆਰ ਆਈਜ਼ ਲਈ ਹਫ਼ਤੇ ‘ਚ ਵਿਆਹ ਰਜਿਸਟ੍ਰੇਸ਼ਨ ਲਾਜ਼ਮੀ

ਬਿਨਾ ਰਜਿਸ਼ਟ੍ਰੇਸ਼ਨ ਤੋਂ ਜਾਰੀ ਨਹੀਂ ਹੋਵੇਗਾ ਪਾਸਪੋਰਟ ਤੇ ਵੀਜ਼ਾ
ਨਵੀਂ ਦਿੱਲੀ : ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਕਿਹਾ ਕਿ ਪਰਵਾਸੀਆਂ ਦੇ ਭਾਰਤ ‘ਚ ਹੋਣ ਵਾਲੇ ਵਿਆਹਾਂ ਦਾ ਸੱਤ ਦਿਨਾਂ ਦੇ ਅੰਦਰ ਰਜਿਸਟਰੇਸ਼ਨ ਕਰਾਉਣਾ ਜ਼ਰੂਰੀ ਹੈ। ਜੇ ਪਰਵਾਸੀ ਭਾਰਤੀ ਵੱਲੋਂ ਸੱਤ ਦਿਨਾਂ ‘ਚ ਵਿਆਹ ਦਰਜ ਨਹੀਂ ਕਰਾਇਆ ਜਾਂਦਾ ਤਾਂ ਉਨ੍ਹਾਂ ਦਾ ਪਾਸਪੋਰਟ ਅਤੇ ਵੀਜ਼ਾ ਜਾਰੀ ਨਹੀਂ ਹੋਵੇਗਾ। ઠਪਿਛਲੇ ਦਿਨੀਂ ਮਹਿਲਾ ਅਤੇ ਬਾਲ ਵਿਕਾਸ (ਡਬਲਿਊਸੀਡੀ) ਮੰਤਰੀ ਮੇਨਕਾ ਗਾਂਧੀ ਨੇ ਕਿਹਾ ਸੀ ਕਿ ਪਰਵਾਸੀ ਵਿਆਹਾਂ ਦਾ 48 ਘੰਟਿਆਂ ਵਿੱਚ ਰਜਿਸਟਰੇਸ਼ਨ ਹੋਣਾ ਜ਼ਰੂਰੀ ਹੈ। ਪਰਵਾਸੀ ਵਿਆਹਾਂ ਵਿੱਚ ਔਰਤਾਂ ਨੂੰ ਹੋਣ ਵਾਲੀਆਂ ਸਮੱਸਿਆਂ ਦੇ ਹੱਲ ਲਈ ਸੀਨੀਅਰ ਮੰਤਰੀਆਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਸੱਤ ਦਿਨਾਂ ਦੇ ਅੰਦਰ ਵਿਆਹ ਦੀ ਰਜਿਸਟਰੇਸ਼ਨ ਜ਼ਰੂਰੀ ਕੀਤੇ ਜਾਣ ਦਾ ਫੈਸਲਾ ਲਿਆ ਗਿਆ। ਮੀਟਿੰਗ ‘ਚ ਮੇਨਕਾ ਗਾਂਧੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਸ਼ਾਮਲ ਸਨ। ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਪਰਵਾਸੀ ਵਿਆਹਾਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਬਿਹਤਰ ਤਰੀਕਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …