9.6 C
Toronto
Thursday, May 14, 2026
spot_img
Homeਪੰਜਾਬਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਹੁਣ ਵਿਜੀਲੈਂਸ ਨੇ ਮਾਰਿਆ ਛਾਪਾ

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਹੁਣ ਵਿਜੀਲੈਂਸ ਨੇ ਮਾਰਿਆ ਛਾਪਾ

ਰਿਕਾਰਡ ਕਬਜ਼ੇ ‘ਚ ਲੈ ਕੇ ਕੀਤੀ ਜਾ ਰਹੀ ਹੈ ਜਾਂਚ
ਲੁਧਿਆਣਾ : ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਚ ਵਿਜੀਲੈਂਸ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ। ਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ ਵਿਚ ਪਹੁੰਚ ਕੇ ਰਿਕਾਰਡ ਕਬਜ਼ੇ ‘ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਮੌਕੇ ‘ਤੇ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਸੀ। ਚੇਤੇ ਰਹੇ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੁਝ ਦਿਨ ਪਹਿਲਾਂ ਹੀ ਵੇਰਕਾ ਮਿਲਕ ਪਲਾਂਟ ਵਿਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਦੋਸ਼ ਲਾਉਂਦਿਆਂ ਸਟਿੰਗ ਆਪਰੇਸ਼ਨ ਕੀਤਾ ਸੀ।

RELATED ARTICLES
POPULAR POSTS