ਕਿਹਾ, ਪੰਜਾਬ ਕਾਂਗਰਸ ‘ਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿਚ ਵੀ ਚੰਗਿਆੜੀ ਦਿਨੋਂ ਦਿਨ ਸੁਲਘਦੀ ਜਾ ਰਹੀ ਹੈ। ਇਸੇ ਤਹਿਤ ਅੱਜ ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਕੁਝ ਅਜਿਹੇ ਖੁਲਾਸੇ ਕੀਤੇ ਹਨ। ਪਰਗਟ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਸਿਵਲ ਅਫਸਰਾਂ, ਸਿਆਸੀ ਆਗੂਆਂ ਤੇ ਪੁਲਿਸ ਵਿਚਾਲੇ ਗੱਠਜੋੜ ਬਣਿਆ ਹੋਇਆ ਹੈ। ਇਹ ਸਾਰੇ ਰਲ ਮਿਲ ਕੇ ਹੀ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਕਾਰਪੋਰੇਸ਼ਨ ਵਿਚ ਵੱਡਾ ਭ੍ਰਿਸ਼ਟਾਚਾਰ ਹੈ। ਉਂਝ ਉਨ੍ਹਾਂ ਨੇ ਕਿਸੇ ਵੀ ਆਗੂ ਦਾ ਨਾਂ ਨਹੀਂ ਲਿਆ। ਪਰਗਟ ਸਿੰਘ ਜਲੰਧਰ ਵਿੱਚ ਨਾਜਾਇਜ਼ ਉਸਾਰੀਆਂ ਦੇ ਮੁੱਦੇ ਉੱਪਰ ਗੱਲ ਕਰ ਰਹੇ ਸਨ। ਉਨ੍ਹਾਂ ਨੇ ਨਵਜੋਤ ਸਿੱਧੂ ਦਾ ਪੱਖ ਲੈਂਦਿਆਂ ਕਿਹਾ ਕਿ ਨਾਜਾਇਜ਼ ਉਸਾਰੀਆਂ ਵਿਰੁੱਧ ਸਿੱਧੂ ਦੀ ਮੁਹਿੰਮ ਬਿਲ਼ਕੁੱਲ ਜਾਇਜ਼ ਹੈ ਅਤੇ ਉਹ ਸਿੱਧੂ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਿਸਟਮ ਵਿਚ ਜਿਹੜਾ ਭ੍ਰਿਸ਼ਟਾਚਾਰ ਹੈ, ਇਸ ਨੂੰ ਰੋਕਣ ਦੀ ਲੋੜ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …