5.7 C
Toronto
Tuesday, October 28, 2025
spot_img
Homeਪੰਜਾਬਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ : ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚੱਲਦਿਆਂ ਐਤਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਲੰਗਰ ਛਕਿਆ। ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਇਹ ਸ਼ਹੀਦੀ ਦਿਹਾੜਾ 16 ਜੂਨ ਦਿਨ ਐਤਵਾਰ ਨੂੰ ਮਨਾਇਆ ਗਿਆ ਹੈ। ਇਹ ਸ਼ਹੀਦੀ ਦਿਹਾੜਾ ਮਨਾਉਣ ਲਈ ਪਾਕਿਸਤਾਨ ਸਿੱਖ ਸ਼ਰਧਾਲੂਆਂ ਦਾ ਜਥਾ ਵੀ ਸ਼ਹੀਦੀ ਪੁਰਬ ਮਨਾਉਣ ਮਗਰੋਂ ਵਾਪਸ ਭਾਰਤ ਪਰਤ ਆਇਆ ਹੈ। ਦੱਸਣਯੋਗ ਹੈ ਕਿ ਕੈਲੰਡਰ ਵਿਵਾਦ ਕਾਰਨ ਗੁਰਪੁਰਬ ਤੇ ਹੋਰ ਦਿਹਾੜੇ ਵਧੇਰੇ ਕਰਕੇ ਦੋ ਵਾਰ ਮਨਾਏ ਜਾ ਰਹੇ ਹਨ।
ਪਾਕਿ ‘ਚ ਵੀ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ : ਅਟਾਰੀ : ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚੱਲਦਿਆਂ ਇਸ ਵਾਰ ਵੀ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੋ ਵਾਰ ਮਨਾਇਆ ਜਾ ਰਿਹਾ ਹੈ। ਐਤਵਾਰ ਨੂੰ ਪਾਕਿਸਤਾਨ ਦੇ ਸ਼ਹਿਰ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਪੰਜਵੇਂ ਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿੱਚ ਭਾਰਤ ਤੋਂ ਵੀ ਸਿੱਖ ਸ਼ਰਧਾਲੂ ਸ਼ਾਮਲ ਹੋਏ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਆਗੂਆਂ ਅਤੇ ਪਾਕਿਸਤਾਨ ਔਕਾਫ਼ ਬੋਰਡ ਦੇ ਆਗੂਆਂ ਸਮੇਤ ਭਾਰਤ ਤੋਂ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅਤੇ ਪਾਕਿਸਤਾਨੀ ਸਿੱਖ ਸ਼ਾਮਲ ਹੋਏ।

RELATED ARTICLES
POPULAR POSTS