9 C
Toronto
Sunday, October 4, 2026
spot_img
Homeਭਾਰਤਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀ ਮਾਰ ਮੁਕਾਏਇਕ ਪੁਲਿਸ ਕਰਮੀ ਵੀ ਹੋਇਆ ਸ਼ਹੀਦ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਅਨੰਤਨਾਗ ਦੇ ਸ੍ਰੀ ਗੁਫਵਾੜਾ ਵਿਚ ਸੁਰੱਖਿਆ ਬਲਾਂ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸ ਦੇ ਚੱਲਦਿਆਂ ਇਕ ਪੁਲਿਸ ਕਰਮੀ ਵੀ ਸ਼ਹੀਦ ਹੋ ਗਿਆ। ਇਸ ਮੁਕਾਬਲੇ ਤੋਂ ਬਾਅਦ ਸ੍ਰੀਨਗਰ ਅਤੇ ਅਨੰਤਨਾਗ ਵਿਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ। ਡੀਜੀਪੀ ਐਸ.ਪੀ. ਵੈਦ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਇਸਮਾਲਿਕ ਸਟੇਟ ਨਾਲ ਸਬੰਧਤ ਸਨ।
ਜੰਮੂ ਕਸ਼ਮੀਰ ਵਿਚ ਗਵਰਨਰੀ ਰਾਜ ਲਾਗੂ ਹੋਣ ਤੋਂ ਬਾਅਦ ਵੱਖਵਾਦੀਆਂ ‘ਤੇ ਸਖਤੀ ਸ਼ੁਰੂ ਹੋ ਗਈ ਹੈ। ਲੰਘੇ ਕੱਲ੍ਹ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ ਦੇ ਮੁਖੀ ਯਾਸੀਨ ਮਲਿਕ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਸੀ।

RELATED ARTICLES
POPULAR POSTS