ਪੁਲਿਸ ਨੇ ਕੇਸ ਦਰਜ ਕਰਕੇ ਸ਼ੁਰੂ ਕੀਤੀ ਕਾਰਵਾਈ
ਤਰਨਤਾਰਨ/ਬਿਊਰੋ ਨਿਊਜ਼
ਤਰਨਤਾਰਨ ਦੀ ਪੁਲਿਸ ਨੇ ਇੱਕ ਵਿਅਕਤੀ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਤਿਲਕ ਰਾਜ ਨੇ ਦੱਸਿਆ ਕਿ ਸੀ.ਆਈ.ਏ. ਦਾ ਸਟਾਫ਼ ਪੁਲਿਸ ਪਾਰਟੀ ਨਾਲ ਗੰਡੀਵਿੰਡ ਖੇਤਰ ਵਿਚ ਗਸ਼ਤ ਕਰ ਰਿਹਾ ਸੀ, ਉੱਥੇ ਉਨ੍ਹਾਂ ਪਿੰਡ ਭੂਸੇ ਨੇੜੇ ਸ਼ੱਕ ਦੇ ਅਧਾਰ ‘ਤੇ ਜਦੋਂ ਬਲਜਿੰਦਰ ਸਿੰਘ ਅਲੀ ਵਾਸੀ ਲਦੇਵਾਲ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਗ੍ਰਿਫਤਾਰ ਕੀਤੇ ਗਏ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

