Breaking News
Home / ਪੰਜਾਬ / ਪੰਜ ਸਿੰਘ ਸਾਹਿਬਾਨ ਵੱਲੋਂ ਪਾਸ ਮਤੇ ਦੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੀਤੀ ਸ਼ਲਾਘਾ

ਪੰਜ ਸਿੰਘ ਸਾਹਿਬਾਨ ਵੱਲੋਂ ਪਾਸ ਮਤੇ ਦੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੀਤੀ ਸ਼ਲਾਘਾ

ਗੁਰਦੁਆਰਾ ਕਮੇਟੀਆਂ ਨੂੰ ਇਸ ‘ਤੇ ਅਮਲ ਕਰਨ ਲਈ ਪ੍ਰੇਰਿਆ ਜਾਵੇ
ਪਟਿਆਲਾ/ਬਿਊਰੋ ਨਿਊਜ਼
ਅਕਾਲ ਤਖ਼ਤ ਸਾਹਿਬ ਵਿਖੇ ਲੰਘੇ ਦਿਨੀਂ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬਾਨਾਂ ਵਿੱਚ ਲੱਗੇ ਲਾਊਡ ਸਪੀਕਰਾਂ ਦੀ ਅਵਾਜ਼ ਗੁਰੂ ਘਰਾਂ ਅੰਦਰ ਹੀ ਸੀਮਿਤ ਰੱਖਣ ਸਬੰਧੀ ਪਾਸ ਕੀਤੇ ਮਤੇ ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸ਼ਲਾਘਾ ਕੀਤੀ ਹੈ। ਬੋਰਡ ਦਾ ਮੰਨਣਾ ਹੈ ਕਿ ਇਹ ਮਤਾ ਸਲਾਹੁਣਯੋਗ ਹੈ ਤੇ ਗੁਰਦੁਆਰਾ ਕਮੇਟੀਆਂ ਨੂੰ ਇਸ ‘ਤੇ ਅਮਲ ਕਰਨ ਲਈ ਪ੍ਰੇਰਿਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਅਵਾਜ਼ ਪ੍ਰਦੂਸ਼ਣ ਕੰਟਰੋਲ ਨਿਯਮਾਂ ਅਨੁਸਾਰ ਰਾਤ 10.00 ਤੋਂ ਸਵੇਰੇ 6.00 ਵਜੇ ਤੱਕ ਰਿਹਾਇਸ਼ੀ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੇ ਸ਼ੋਰ ਦੀ ਹੱਦ 45 ਡੈਸੀਬਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਬੋਰਡ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਲਾਊਡ ਸਪੀਕਰਾਂ ਤੋਂ ਆਉਂਦੀ ਅਵਾਜ਼ ਨੂੰ ਵਿਗਿਆਨਕ ਤਰੀਕੇ ਨਾਲ ਮਾਪਿਆ ਗਿਆ ਅਤੇ ਅਵਾਜ਼ ਪ੍ਰਦੂਸ਼ਣ ਨਿਰਧਾਰਿਤ ਹੱਦ ਨਾਲੋਂ ਦੋ ਤੋਂ ਤਿੰਨ ਗੁਣਾ ਵੱਧ ਪਾਇਆ ਗਿਆ ਸੀ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …