ਹੀਣ ਭਾਵਨਾ ਨੂੰ ਰੋਕਣ ਲਈ ਸਰਕਾਰ ਨੇ ਲਿਆ ਫੈਸਲਾ
ਮਾਹਿਲਪੁਰ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ ਵਿਚ ਵਿਦਿਆਰਥੀਆਂ ਵੱਲੋਂ ਦਿੱਤੀ ਜਾਣ ਵਾਲੀ ਵਿਦਾਇਗੀ ਪਾਰਟੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਇਸ ਸਬੰਧੀ ਪੱਤਰ ਵਿਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਦੀ ਗਰੁੱਪ ਫ਼ੋਟੋ ਤਾਂ ਕਰਵਾਈ ਜਾ ਸਕਦੀ ਹੈ ਪਰੰਤੂ ਵਿਦਿਆਰਥੀਆਂ ਵਿਚ ਆ ਰਹੀ ਹੀਣ ਭਾਵਨਾ ਨੂੰ ਰੋਕਣ ਲਈ ਇਨ੍ਹਾਂ ਪਾਰਟੀਆਂ ‘ਤੇ ਰੋਕ ਲਗਾਉਣੀ ਜ਼ਰੂਰੀ ਹੈ। ਇਹ ਵਿਦਾਇਗੀ ਪਾਰਟੀ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਹ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਸੀ। ਸਰਕਾਰ ਦਾ ਮੰਨਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਜ਼ਿਆਦਾਤਰ ਗਰੀਬ ਮਾਪਿਆਂ ਦੇ ਬੱਚੇ ਪੜ੍ਹਦੇ ਹਨ ਜਿਸ ਨਾਲ ਉਨ੍ਹਾਂ ਉੱਪਰ ਵਾਧੂ ਬੋਝ ਪੈਂਦਾ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ
ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ …