ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਕੀਤੀ ਪੁਸ਼ਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਅਗਲੇ 10 ਦਿਨਾਂ ਵਿਚ ਕੁਝ ਜੇਲ੍ਹਾਂ ਦੀ ਸੁਰੱਖਿਆ ਨੀਮ ਫ਼ੌਜੀ ਬਲਾਂ ਦੇ ਹਵਾਲੇ ਕਰ ਰਹੀ ਹੈ। ਇਸ ਗੱਲ਼ ਦੀ ਪੁਸ਼ਟੀ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀਜੀਪੀ ਪੰਜਾਬ ਤੇ ਡੀਜੀਪੀਜ਼ ਇੰਟੈਲੀਜੈਂਸ ਨਾਲ ਮੀਟਿੰਗ ਕਰਨ ਤੋਂ ਬਾਅਦ ਕਹੀ।
ਰੰਧਾਵਾ ਨੇ ਕਿਹਾ ਕਿ ਅਗਲੇ ਦਸ ਦਿਨਾਂ ਵਿੱਚ ਜੇਲ੍ਹਾਂ ਦੀ ਸੁਰੱਖਿਆ ਸੀ.ਆਈ.ਐਸ.ਐਫ. ਦੇ ਹਵਾਲੇ ਹੋ ਜਾਏਗੀ। ਇਸ ਤੋਂ ਇਲਾਵਾ 30 ਕਰੋੜ ਰੁਪਏ ਜੇਲ੍ਹ ਸੁਧਾਰ ਲਈ ਮਨਜ਼ੂਰ ਕੀਤੇ ਹਨ। ਚੰਗੇ ਹਥਿਆਰ ਦੇਣ ਲਈ ਵੀ ਫੰਡਾਂ ਨੂੰ ਮਨਜ਼ੂਰੀ ਦਿੱਤੀ ਹੈ। ਯਾਦ ਰਹੇ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਦੌਰਾਨ ਜੇਲ੍ਹਾਂ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨ ਦੀ ਮੰਗ ਕੀਤੀ ਸੀ। ਕੇਂਦਰ ਨੇ ਪੰਜਾਬ ਦੀ ਇਹ ਮੰਗ ਪ੍ਰਵਾਨ ਕਰ ਲਈ ਸੀ ਤੇ ਸੂਬੇ ਵਿੱਚ ਸੀ.ਆਈ.ਐਸ.ਐਫ. ਦੀਆਂ ਦੋ ਕੰਪਨੀਆਂ ਭੇਜਣ ਦੀ ਹਾਮੀ ਭਰੀ ਸੀ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …