ਕਿਹਾ, ਜੇ ਕੇਂਦਰ ਮੁਆਵਜ਼ਾ ਨਹੀਂ ਦਿੰਦਾ ਤਾਂ ਅਸੀਂ ਖੁਦ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਦੇ ਮਾਮਲੇ ਵਿਚ ਜੇ ਕੇਂਦਰ ਆਪਣਾ ਹਿੱਸਾ ਪਾਉਣ ਤੋਂ ਅਸਫਲ ਰਿਹਾ ਤਾਂ ਪੰਜਾਬ ਸਰਕਾਰ 4. 5 ਕਰੋੜ ਰੁਪਏ ਦੀ ਰਾਸ਼ੀ ਦੇ ਮੁਕੰਮਲ ਮੁਆਵਜੇ ਦਾ ਭੁਗਤਾਨ ਖੁਦ ਕਰੇਗੀ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਬਾ ਨਾਲ ਟੈਲੀਫੋਨ ਉੱਪਰ ਗੱਲਬਾਤ ਕਰਨ ਤੋਂ ਬਾਅਦ ਇਹ ਐਲਾਨ ਕੀਤਾ । ਮੁੱਖ ਮੰਤਰੀ ਨੇ ਜੋਧਪੁਰ ਜੇਲ੍ਹ ‘ਚ ਨਜ਼ਰਬੰਦਾਂ ਦੇ ਕਸ਼ਟਾਂ ਦੇ ਮੱਦੇਨਜ਼ਰ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ ਦੀ ਕੇਂਦਰੀ ਗ੍ਰਹਿ ਸਕੱਤਰ ਨੂੰ ਅਪੀਲ ਕੀਤੀ। ਇਨ੍ਹਾਂ ਵਿਅਕਤੀਆਂ ਨੂੰ ਜੂਨ 1984 ਦੇ ‘ਆਪਰੇਸ਼ਨ ਬਲੂ ਸਟਾਰ’ ਤੋਂ ਬਾਅਦ ਗ੍ਰਿਫਤਾਰ ਕਰਕੇ ਜੋਧਪੁਰ ਦੀ ਜੇਲ੍ਹ ਵਿੱਚ ਨਜ਼ਰਬੰਦ ਕਰ ਦਿੱਤਾ ਸੀ ।ਜ਼ਿਕਰਯੋਗ ਹੈ ਕਿ ਕੁੱਲ 365 ਸਿੱਖਾਂ ਵਿਚੋਂ 40 ਨੂੰ ਅਦਾਲਤੀ ਹੁਕਮਾਂ ਤਹਿਤ ਕੇਂਦਰ ਸਰਕਾਰ ਨੇ 4-4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …