ਸੰਦੋਆ ਨੇ ਚੀਮਾ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ ਕੀਤੀਆਂ ਅਪਮਾਨਜਨਕ ਟਿੱਪਣੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਲਾਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਉਹ ਅਮਰਜੀਤ ਸੰਦੋਆ ਖਿਲਾਫ ਮਾਣਹਾਣੀ ਦਾ ਮੁਕੱਦਮਾ ਦਾਇਰ ਕਰਨਗੇ। ਦਲਜੀਤ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਇੰਨੀ ਹਿੰਮਤ ਨਹੀਂ ਹੈ ਕਿ ਉਹ ਸੱਤਾਧਾਰੀ ਪਾਰਟੀ ਕਾਂਗਰਸ ‘ਤੇ ਦੋਸ਼ ਲਾ ਸਕੇ, ਇਸੇ ਲਈ ਉਹ ਅਕਾਲੀ ਦਲ ‘ਤੇ ਦੋਸ਼ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅਮਰਜੀਤ ‘ਤੇ ਮਾਣਹਾਨੀ ਦਾ ਮਾਮਲਾ ਦਰਜ ਕਰਾਉਣਗੇ। ਜ਼ਿਕਰਯੋਗ ਹੈ ਕਿ ਰੂਪਨਗਰ ਤੋਂ ‘ਆਪ’ ਵਿਧਾਇਕ ਅਮਰਜੀਤ ਸਿੰਘ ਨੇ ਕੁੱਟਮਾਰ ਮਾਮਲੇ ਵਿਚ ਦਲਜੀਤ ਸਿੰਘ ਚੀਮਾ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …