ਕਿਹਾ, ਪੰਜਾਬ ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ ਲਗਾਇਆ ਜਾਂਦਾ ਵੈਟ ਘੱਟ ਕਰੇ
ਜਲੰਧਰ/ਬਿਊਰੋ ਨਿਊਜ਼
ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੰਜਾਬ ਦੇ ਸਾਰੇ ਡੀ.ਸੀ. ਦਫਤਰਾਂ ਦੇ ਬਾਹਰ ਕੀਤੇ ਗਏ। ਇਸ ਤੋਂ ਬਾਅਦ ਅਕਾਲੀ ਆਗੂਆਂ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਦਿੱਤੇ ਗਏ। ਜਲੰਧਰ ਵਿਚ ਡੀ. ਸੀ. ਦਫਤਰ ਦੇ ਬਾਹਰ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ, ਵਿਧਾਇਕ ਪਵਨ ਕੁਮਾਰ ਟੀਨੂੰ, ਸਰਬਜੀਤ ਸਿੰਘ ਮੱਕੜ ਵੱਲੋਂ ਧਰਨਾ ਲਗਾਇਆ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅੱਜ ਪੈਟਰੋਲ-ਡੀਜ਼ਲ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦਾ ਜਾ ਰਿਹਾ ਹੈ। ਇਸ ਲਈ ਕੇਂਦਰ ਅਤੇ ਸੂਬਾ ਦੋਵੇਂ ਸਰਕਾਰਾਂ ਜ਼ਿੰਮੇਵਾਰ ਹਨ। ਪੰਜਾਬ ਸਰਕਾਰ ਨੂੰ ਪਹਿਲ ਕਰਦੇ ਹੋਏ ਆਪਣੇ ਵੱਲੋਂ ਪੈਟਰੋਲ ‘ਤੇ ਲਗਾਇਆ ਜਾਂਦਾ ਵੈਟ ਘੱਟ ਕਰਨਾ ਚਾਹੀਦਾ ਹੈ।
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਡੀਸੀ ਦਫਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …