ਸ਼੍ਰੋਮਣੀ ਕਮੇਟੀ ਨੇ ਹਲਦੀਰਾਮ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ
ਅੰਮ੍ਰਿਤਸਰ/ਬਿਊਰੋ ਨਿਊਜ਼
ਖਾਣ ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੀ ਨਾਮੀ ਕੰਪਨੀ ਵੱਲੋਂ ਆਪਣੇ ਨਮਕੀਨ ਦੇ ਪੈਕੇਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ઠਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲਾ ਇਹ ਪੈਕੇਟ ਨਾ ਖਰੀਦਣ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਹਲਦੀਰਾਮ ਨਾਂ ਦੀ ਕੰਪਨੀ ਵੱਲੋਂ ਆਪਣੇ ਇਕ ਨਮਕੀਨ ਦੇ ਪੈਕੇਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪੀ ਗਈ ਹੈ। ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੇ ਸਤਿਕਾਰ ਨੂੰ ਢਾਅ ਲਾਉਣ ਵਾਲੀ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …