100ਵੇਂ ਜਨਮ ਦਿਨ ‘ਤੇ ਪੰਜਾਬ ਕਲਾ ਪਰਿਸ਼ਦ ਨੇ ਜਸਵੰਤ ਕੰਵਲ ਦਾ ਕੀਤਾ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਦੇ ਨਾਮਵਰ ਸਾਹਿਤਕਾਰ ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਮੌਕੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਸਰਕਾਰ ਕੋਲੋਂ ਸ. ਕੰਵਲ ਨੂੰ ‘ਪਦਮ ਵਿਭੂਸ਼ਣ’ ਨਾਲ ਸਨਮਾਨਤ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਹੈ। ਸਿੱਧੂ ਨੇ ਪ੍ਰਧਾਨ ਮੰਤਰੀ ਕੋਲੋਂ ਇਹ ਵੀ ਮੰਗ ਕੀਤੀ ਹੈ ਕਿ ਕੰਵਲ ਦੇ 100ਵੇਂ ਜਨਮ ਦਿਨ ਮੌਕੇ ਵਿਸ਼ੇਸ਼ ਡਾਕ ਟਿਕਟ ਜਾਰੀ ਕੀਤੀ ਜਾਵੇ। ਚੇਤੇ ਰਹੇ ਕਿ ਕੰਵਲ ਹੋਰਾਂ ਦਾ ਭਲਕੇ 27 ਜੂਨ ਨੂੰ 100ਵਾਂ ਜਨਮ ਦਿਨ ਹੈ।
ਇਸ ਦੌਰਾਨ ਅੱਜ ਪੰਜਾਬ ਕਲਾ ਪਰਿਸ਼ਦ ਵੱਲੋਂ ਸ. ਕੰਵਲ ਦੇ ਸ਼ਤਾਬਦੀ ਜਨਮ ਦਿਨ ਦੀ ਪੂਰਵ ਸੰਧਿਆ ਮੌਕੇ ਮੋਗਾ ਜ਼ਿਲ੍ਹੇ ‘ਚ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਪੰਜਾਬ ਕਲਾ ਪਰਿਸ਼ਦ ਦੇ ਚੇਅਰਪਰਸਨ ਡਾ. ਸੁਰਜੀਤ ਪਾਤਰ ਨੇ ਕੰਵਲ ਨੂੰ ਹੋਰਾਂ ਨੂੰ ‘ਪੰਜਾਬ ਗੌਰਵ ਪੁਰਸਕਾਰ’ ਨਾਲ ਸਨਮਾਨਤ ਕੀਤਾ। ਇਸ ਸਨਮਾਨ ਵਿੱਚ ਇਕ ਲੱਖ ਦੀ ਰਾਸ਼ੀ, ਦੋਸ਼ਾਲਾ ਤੇ ਸਨਮਾਨ ਪੱਤਰ ਸ਼ਾਮਲ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …