ਦੋ ਦਿਨਾਂ ਵਿਚ ਨਸ਼ੇ ਕਾਰਨ ਪੰਜਾਬ ਵਿਚ ਚਾਰ ਨੌਜਵਾਨਾਂ ਦੀ ਮੌਤ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਦਿਨੋਂ ਦਿਨ ਵਧਣ ਲੱਗੀ ਹੈ। ਲੰਘੇ ਦੋ ਦਿਨਾਂ ਵਿਚ ਹੀ ਪੰਜਾਬ ਵਿਚ ਨਸ਼ਿਆਂ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਅੱਜ ਫਿਰੋਜ਼ਪੁਰ ਦੇ ਪਿੰਡ ਸਤੀਏਵਾਲਾ ਦੇ 26 ਸਾਲਾ ਨੌਜਵਾਨ ਮੱਖਣ ਦੀ ਮੌਤ ਵੀ ਨਸ਼ੇ ਕਾਰਨ ਹੋਣ ਦੀ ਖਬਰ ਮਿਲੀ ਹੈ। ਚੇਤੇ ਰਹੇ ਇਸ ਤੋਂ ਪਹਿਲਾਂ ਤਰਨਤਾਰਨ ਵਿਚ ਦੋ ਅਤੇ ਲੁਧਿਆਣਾ ਵਿਚ ਵੀ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ।
ਮ੍ਰਿਤਕ ਮੱਖਣ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਭਾਵੇਂ ਨਸ਼ਾ ਛੁਡਾਉਣ ਲਈ ਉਹ ਫ਼ਿਰੋਜ਼ਪੁਰ ਤੇ ਫ਼ਰੀਦਕੋਟ ਤੋਂ ਇਲਾਜ ਕਰਵਾ ਰਹੇ ਸਨ, ਪਰ ਨਸ਼ੇ ਦੀ ਹੋਮ ਡਿਲੀਵਰੀ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫ਼ਤ ਵਿੱਚੋਂ ਬਾਹਰ ਆਉਣ ਦਾ ਮੌਕਾ ਨਹੀਂ ਦੇ ਰਹੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਫੋਕੇ ਦਾਅਵੇ ਤੇ ਹਵਾ ਵਿਚ ਗੱਲਾਂ ਕਰਨ ਦੀ ਬਜਾਏ ਜ਼ਮੀਨੀ ਪੱਧਰ ‘ਤੇ ਕਾਰਵਾਈ ਕੀਤੀ ਜਾਵੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …