12.4 C
Toronto
Monday, June 1, 2026
spot_img
Homeਪੰਜਾਬ'ਆਪ' ਵਿਧਾਇਕ ਸੰਦੋਆ 'ਤੇ ਹਮਲਾ ਕਰਨ ਦੇ ਮਾਮਲੇ 'ਚ ਫਰਾਰ ਚੱਲ ਰਹੇ...

‘ਆਪ’ ਵਿਧਾਇਕ ਸੰਦੋਆ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਫਰਾਰ ਚੱਲ ਰਹੇ ਅਜਵਿੰਦਰ ਤੇ ਬਚਿੱਤਰ ਨੇ ਕੀਤਾ ਆਤਮ ਸਮਰਪਣ

ਪੁਲਿਸ ਨੇ ਸ਼ੁਰੂ ਕੀਤੀ ਪੁੱਛਗਿੱਛ
ਰੂਪਨਗਰ/ਬਿਊਰੋ ਨਿਊਜ਼
ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਪਰ ਹਮਲਾ ਕਰਨ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਅਜਵਿੰਦਰ ਸਿੰਘ ਤੇ ਬਚਿੱਤਰ ਸਿੰਘ ਨੇ ਅੱਜ ਐਸਐਸਪੀ ਦਫ਼ਤਰ ਵਿੱਚ ਆਤਮ ਸਮਪਰਣ ਕਰ ਦਿੱਤਾ। ਐਸਐਸਪੀ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਦੀ ਪਹਿਲਾਂ ਹੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਜਿਨ੍ਹਾਂ ਨੂੰ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਪੁਲਿਸ ਨੇ ਅਜਵਿੰਦਰ ਸਿੰਘ ਤੇ ਬਚਿੱਤਰ ਸਿੰਘ ਕੋਲੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS