30 ਜੁਲਾਈ ਨੂੰ ਲੱਗੇਗਾ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਦੇਸ਼ ਦਾ ਪਹਿਲਾ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ ਲਾਇਆ ਜਾਵੇਗਾ, ਜਿਸ ਦਾ ਉਦਘਾਟਨ ਅਤੇ ਨਿਯੁਕਤੀ ਪੱਤਰਾਂ ਦੀ ਵੰਡ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਜੁਲਾਈ ਨੂੰ ਇਹ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਮੇਲੇ ਦੌਰਾਨ ਪੰਜ ਹਜਾਰ ਨੌਜਵਾਨਾਂ ਨੂੰ ਵੱਖ-ਵੱਖ ਦੇਸ਼ਾਂ ਵਿਚ ਵੱਖ-ਵੱਖ ਕੰਪਨੀਆਂ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ। ਚੰਨੀ ਨੇ ਦੱਸਿਆ ਕਿ ਮੇਲੇ ਨੂੰ ਸਫਲ ਬਣਾਉਣ ਲਈ ਅਧਿਕਾਰੀਆਂ ਦੀ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ।
Check Also
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਯਾਤਰਾ ਚੌਥੇ ਦਿਨ ਵੀ ਜਾਰੀ
ਲੋਕਾਂ ਵੱਲੋਂ ਥਾਂ-ਥਾਂ ’ਤੇ ਯਾਤਰਾ ਕੀਤਾ ਗਿਆ ਸਵਾਗਤ ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ …