Breaking News
Home / ਪੰਜਾਬ / ਸਿਡਨੀ ਦੀ ਗੁਰਦੁਆਰਾ ਕਮੇਟੀ ਦਾ ਅਜੀਬੋ ਗਰੀਬ ਫਰਮਾਨ

ਸਿਡਨੀ ਦੀ ਗੁਰਦੁਆਰਾ ਕਮੇਟੀ ਦਾ ਅਜੀਬੋ ਗਰੀਬ ਫਰਮਾਨ

ਕਹਿੰਦੇ, ਲੰਗਰ ਕੁਰਸੀਆਂ ‘ਤੇ ਬੈਠ ਕੇ ਛਕੋ ਜੀ
ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼
ਅਸਟਰੇਲੀਆ ਦੇ ਸ਼ਹਿਰ ਸਿਡਨੀ ਵਿਚ ਗੁਰਦੁਆਰਾ ਆਸਟਰਲ ਦੇ ਪ੍ਰਬੰਧਕਾਂ ਨੇ ਲੰਗਰ ਹਾਲ ਵਿੱਚ ਕੁਰਸੀਆਂ ‘ਤੇ ਬਿਠਾ ਕੇ ਲੰਗਰ ਛਕਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਬਾਰੇ ਬਾਕਾਇਦਾ ਗੁਰਦੁਆਰੇ ਸਾਹਮਣੇ ਬੋਰਡ ਲਾਇਆ ਗਿਆ ਹੈ। ਬੋਰਡ ਉੱਪਰ ਲਿਖਿਆ ਹੈ ਕਿ ਲੰਗਰ ਕੁਰਸੀਆਂ ਉੱਪਰ ਬੈਠ ਕੇ ਹੀ ਛਕਿਆ ਜਾਵੇ।
ਇਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਗੁਰਦੁਆਰੇ ਦੇ ਬਾਹਰ ਲਿਖ ਕੇ ਲਾਏ ਗਏ ਨੋਟਿਸ ਨੂੰ ਤੁਰੰਤ ਹਟਾਇਆ ਜਾਵੇ। ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਸਿਡਨੀ ਦੇ ਗੁਰਦੁਆਰੇ ਦੇ ਪ੍ਰਬੰਧਕਾਂ ਵੱਲੋਂ ਸਿੱਖ ਸਿਧਾਂਤ ਦੀ ਉਲੰਘਣਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਪੰਥਕ ਰਵਾਇਤਾਂ ਨੂੰ ਬਦਲਣ ਦੀ ਇਹ ਹਰਕਤ ਪੰਥ ਅੰਦਰ ਦੁਬਿਧਾ ਪਾਉਣ ਵਾਲੀ ਹੈ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …