ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜੇ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਪਿਛਲੇ ਦਿਨੀਂ ਹੋਏ ਹਮਲੇ ਦੇ ਕਥਿਤ ਆਰੋਪੀਆਂ ਅਜਵਿੰਦਰ ਸਿੰਘ ਅਤੇ ਬਚਿੱਤਰ ਸਿੰਘ ਨੂੰ ਭਾਰੀ ਸੁਰੱਖਿਆ ਹੇਠ ਮਾਣਯੋਗ ਗੁਰਪ੍ਰੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਇਨ੍ਹਾਂ ਦੋਵਾਂ ਦਾ ਪੰਜ ਦਿਨ ਦਾ ਰਿਮਾਂਡ ਮੰਗਿਆ ਗਿਆ, ਪਰ ਅਦਾਲਤ ਨੇ ਇਨ੍ਹਾਂ ਨੂੰ ਤਿੰਨ ਦਿਨਾਂ ਲਈ ਰਿਮਾਂਡ ‘ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਅਦਾਲਤ ਵਲੋਂ ਬਾਕੀ ਆਰੋਪੀਆਂ ਨੂੰ ਵੀ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਪਹਿਲਾਂ ਹੀ ਭੇਜ ਦਿੱਤਾ ਗਿਆ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …