Breaking News
Home / ਪੰਜਾਬ / ਨਸ਼ੇ ਦੀ ਓਵਰਡੋਜ਼ ਕਾਰਨ ਪਠਾਨਕੋਟ ਦੇ ਨੌਜਵਾਨ ਦੀ ਵੀ ਗਈ ਜਾਨ

ਨਸ਼ੇ ਦੀ ਓਵਰਡੋਜ਼ ਕਾਰਨ ਪਠਾਨਕੋਟ ਦੇ ਨੌਜਵਾਨ ਦੀ ਵੀ ਗਈ ਜਾਨ

ਮ੍ਰਿਤਕ ਦੇਹ ਦੇ ਨੇੜਿਓਂ ਹੀ ਮਿਲੀ ਸਰਿੰਜ
ਪਠਾਨਕੋਟ/ਬਿਊਰੋ ਨਿਊਜ਼
ਪਿਛਲੇ ਕੁਝ ਦਿਨਾਂ ਵਿਚ ਹੀ ਪੰਜਾਬ ‘ਚ ਨਸ਼ਿਆਂ ਦੀ ਲਪੇਟ ਵਿਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਤਾਜ਼ਾ ਮਾਮਲੇ ਵਿਚ ਪਠਾਨਕੋਟ ਦੇ ਪਿੰਡ ਕੋਤਰਪੁਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਨੇੜੇ ਹੀ ਝਾੜੀਆਂ ਵਿਚੋਂ ਬਰਾਮਦ ਕੀਤੀ ਗਈ ਹੈ। ਉਸਦੇ ਕੋਲ ਹੀ ਸਰਿੰਜ ਪਈ ਹੋਈ ਸੀ ਜਿਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੋਈ ਹੈ। ਇਸ ਤੋਂ ਪਹਿਲਾਂ ਤਰਨਤਾਰਨ ਦੇ ਦੋ, ਲੁਧਿਆਣਾ ਅਤੇ ਫਿਰੋਜ਼ਪੁਰ ਦੇ ਇਕ-ਇਕ ਨੌਜਵਾਨ ਦੀ ਮੌਤ ਨਸ਼ੇ ਦੀ ਓਡਰਡੋਜ਼ ਕਾਰਨ ਹੋਈ ਸੀ। ਚੇਤੇ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਗੁਟਕਾ ਸਾਹਿਬ ਹੱਥਾਂ ਵਿਚ ਫੜ ਸਹੁੰ ਚੁੱਕੀ ਸੀ ਕਿ ਉਹ 4 ਹਫਤਿਆਂ ਵਿਚ ਨਸ਼ੇ ਨੂੰ ਜੜ੍ਹੋਂ ਖਤਮ ਕਰ ਦੇਣਗੇ ਪਰ ਅਜਿਹਾ ਕਿਤੇ ਨਹੀਂ ਹੋਇਆ।

Check Also

ਆਮ ਆਦਮੀ ਪਾਰਟੀ ਦਾ ਵਿਧਾਇਕ ਰਮਨ ਅਰੋੜਾ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਗਿ੍ਰਫਤਾਰ

  ਝੂਠੇ ਨੋਟਿਸ ਭੇਜ ਕੇ ਲੋਕਾਂ ਕੋਲੋਂ ਪੈਸੇ ਵਸੂਲਣ ਦੇ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਪੰਜਾਬ …