ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ਦੇ ਡੀਸੀ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਕੀਤੀ ਗੱਲਬਾਤ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਜਿੱਥੇ ਮਾਲ ਮਹਿਕਮੇ ਦਾ ਸਾਰਾ ਰਿਕਾਰਡ ਆਨਲਾਈਨ ਹੋ ਗਿਆ ਤੇ ਮਾਲ ਮਹਿਕਮੇ ਨਾਲ ਸਬੰਧਤ ਲੋਕਾਂ ਦੀਆਂ ਰਜਿਸਟਰੀਆਂ ਦਾ ਕੰਮ ਵੀ ਆਨਲਾਈਨ ਹੀ ਹੋਇਆ ਕਰੇਗਾ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕੰਵਲਜੀਤ ਸਿੰਘ ਸੰਘਾ ਨੇ ਅੰਮ੍ਰਿਤਸਰ ਦਾ ਰਿਕਾਰਡ ਆਨਲਾਈਨ ਚੜ੍ਹਾਉਣ ਦੀ ਪ੍ਰਕਿਰਿਆ ਮੁਕੰਮਲ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸੂਬੇ ਦੇ ਰੈਵੇਨਿਊ ਵਿਭਾਗ ਦਾ ਅਧੂਰਾ ਪਿਆ ਆਨਲਾਈਨ ਕੰਮ ਆਖਰਕਾਰ ਅੱਜ ਮੁਕੰਮਲ ਹੋ ਗਿਆ। ਅੰਮ੍ਰਿਤਸਰ ਪੰਜਾਬ ਦਾ ਇੱਕੋ-ਇੱਕ ਜ਼ਿਲ੍ਹਾ ਰਹਿ ਗਿਆ ਸੀ ਜਿਸ ਨੂੰ ਮਾਲ ਵਿਭਾਗ ਵੱਲੋਂ ਆਨਲਾਈਨ ਕਰਨ ਦਾ ਕੰਮ ਕਾਫੀ ਸਮੇਂ ਤੋਂ ਅਧਵਾਟੇ ਲਟਕਿਆ ਪਿਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਤੇ ਹੋਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਵੀ ਕੀਤੀ।
Check Also
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰੇਗੀ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਸਹਾਇਤਾ
ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ …