8.9 C
Toronto
Thursday, May 21, 2026
spot_img
Homeਪੰਜਾਬਪੰਜਾਬ ਕੈਬਨਿਟ ਦਾ ਵੱਡਾ ਫੈਸਲਾ

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ

12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਹੋਵੇਗੀ ਫਾਂਸੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ਵਿਚ ਅਹਿਮ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਵਿਚ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਹੁਣ ਫਾਂਸੀ ਦੀ ਸਜ਼ਾ ਸੁਣਾਈ ਜਾਵੇਗੀ। ਇਸ ਸਬੰਧੀ ਪੰਜਾਬ ਰਾਜ ਵਿਧਾਨ ਮੰਡਲ ਐਕਟ 1952 ਵਿਚ ਸੋਧ ਨੂੰ ਮਨਜੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ 16 ਸਾਲ ਦੀ ਲੜਕੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਬਾਰੇ ਫੈਸਲਾ ਹੋਇਆ ਹੈ। ਕੈਬਨਿਟ ਮੀਟਿੰਗ ਵਿਚ ਸਰਬਸੰਮਤੀ ਨਾਲ ਲਏ ਗਏ ਫੈਸਲੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਬਲਾਤਕਾਰ ਦੇ ਮਾਮਲੇ ਛੇ ਮਹੀਨਿਆਂ ਦੇ ਅੰਦਰ ਖਤਮ ਹੋ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਕੇਸਾਂ ਦੀ ਜਾਂਚ ਦੋ ਮਹੀਨਿਆਂ ਦੇ ਅੰਦਰ ਹੋ ਜਾਣੀ ਚਾਹੀਦੀ ਹੈ।

RELATED ARTICLES
POPULAR POSTS